(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਅਤੇ ਪ੍ਰਦੂਸ਼ਣ ਮੁਕਤ ਰੱਖਣ ਦੇ ਮੰਤਵ ਨਾਲ ਜ਼ਿਲ੍ਹੇ ਅੰਦਰ 7 ਲੱਖ ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਦਿਨੋਂ-ਦਿਨ ਪ੍ਰਦੂਸ਼ਿਤ ਹੋ ਰਿਹਾ ਸਾਡਾ ਵਾਤਾਵਰਨ ਹਰਿਆ ਭਰਿਆ ਹੋ ਸਕੇ। ਇਨ੍ਹਾਂ ਵਿਚਾਰਾਂ ਦੇ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਉਣ ਮੌਕੇ ਕੀਤਾ। (Save Tree)
ਇਹ ਵੀ ਪੜ੍ਹੋ: ਮੋਟਰਸਾਇਕਲ ਸਵਾਰ ਵਿਅਕਤੀ ਨੇ ਦਾਤ ਦਿਖਾ ਪਤੀ-ਪਤਨੀ ਤੋਂ ਖੋਹਿਆ ਪਰਸ
ਉਨ੍ਹਾਂ ਦੱਸਿਆ ਕਿ ਪਹਿਲਾਂ ਜ਼ਿਲ੍ਹੇ ਅੰਦਰ ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥੀਆ ਗਿਆ ਸੀ ਜੋ ਕਿ ਹੁਣ 7 ਲੱਖ ਕਰ ਦਿੱਤਾ ਗਿਆ ਹੈ। ਇਸ ਤਹਿਤ ਜ਼ਿਲ੍ਹੇ ਅੰਦਰ ਵੱਖ-ਵੱਖ ਸਰਕਾਰੀ ਦਫਤਰਾਂ ਦੀਆਂ ਇਮਾਰਤਾਂ,ਪੰਚਾਇਤੀ ਜ਼ਮੀਨਾਂ ਤੇ ਹੋਰ ਖਾਲੀ ਥਾਵਾਂ ਤੇ ਬੂਟੇ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕੀ ਬੂਟੇ ਲਗਾਉਣ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਦਿੱਤਾ ਜਾਵੇ ਤਾਂ ਜੋ ਸਹੀਦਾਂ ਦੀ ਇਸ ਪਵਿੱਤਰ ਧਰਤੀ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਬਹੁਤ ਹੀ ਚੰਗਾ ਮੌਸਮ ਹੈ ਜਿਸ ਵਿਚ ਬਹੁਤ ਸਾਰੇ ਬੂਟੇ ਲਗਾਏ ਜਾ ਸਕਦੇ ਹਨ। Save Tree
ਮਨਰੇਗਾ ਸਕੀਮ ਅਧੀਨ 200 ਬੂਟਿਆਂ ਦੀ ਸਾਂਭ-ਸੰਭਾਲ ਲਈ ਇੱਕ ਵਣ ਮਿੱਤਰ ਲਗਾਇਆ ਜਾ ਸਕਦਾ ਹੈ (Save Tree)
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨਰੇਗਾ ਸਕੀਮ ਅਧੀਨ 200 ਬੂਟਿਆਂ ਦੀ ਸਾਂਭ-ਸੰਭਾਲ ਲਈ ਇੱਕ ਵਣ ਮਿੱਤਰ ਲਗਾਇਆ ਜਾ ਸਕਦਾ ਹੈ ਜੋ ਕਿ ਬੂਟਿਆਂ ਦੀ ਦੇਖ-ਭਾਲ ਅਤੇ ਪਾਣੀ ਆਦਿ ਦੇਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਵਾਤਾਵਰਣ ਅੰਦਰ ਵੱਡੀ ਪੱਧਰ ’ਤੇ ਤਬਦੀਲੀ ਆ ਰਹੀ ਹੈ ਤਾਂ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਵੱਧ ਤੋਂ ਵੱਧ ਬੂਟੇ ਲਗਾਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਏ ਤਾਂ ਜੋ ਸਾਡਾ ਜ਼ਿਲ੍ਹਾ ਹਰਿਆ-ਭਰਿਆ ਤੇ ਸਵੱਛ ਬਣਿਆ ਰਹੇ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਈਸ਼ਾ ਸਿੰਗਲ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫਸਰ ਅਮਨਦੀਪ ਸਿੰਘ ਚਾਵਲਾ, ਡੀਡੀਐਫ. ਮਾਯੂਰੀ ਤਾਰੁਈਤਾਰੁਈ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।