ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News Tarinda Villa...

    Tarinda Village Sarpanch Suicide: ਪਿੰਡ ਤਰਿੱਡਾ ਦੇ ਸਰਪੰਚ ਨੇ ‘ਖੁਦ ਨੂੰ ਮਾਰੀ ਗੋਲੀ’, ਖ਼ੁਦਕੁਸ਼ੀ ਤੋਂ ਪਹਿਲਾਂ ਫੇਸਬੁੱਕ ‘ਤੇ ਸਾਂਝੀ ਕੀਤੀ ਗ਼ਜ਼ਲ

    Tarinda Village Sarpanch Suicide
    ਗੁਰੂਹਰਸਹਾਏ:  ਮ੍ਰਿਤਕ ਸਰਪੰਚ ਜਸ਼ਨ ਬਾਵਾ ਦੀ ਫਾਈਲ ਫੋਟੋ।

    Tarinda Village Sarpanch Suicide: (ਵਿਜੈ ਹਾਂਡਾ) ਗੁਰੂਹਰਸਹਾਏ । ਹਲਕਾ ਗੁਰੂਹਰਸਹਾਏ ਦੇ ਪਿੰਡ ਤਰਿੱਡਾ ਦੇ ਨੌਜਵਾਨ ਸਰਪੰਚ ਵੱਲੋਂ ਬੀਤੀ ਰਾਤ ਸ਼ੱਕੀ ਹਾਲਤਾਂ ਵਿੱਚ ਆਪਣੇ-ਆਪ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਸਰਪੰਚ ਜਸ਼ਨ ਬਾਵਾ (25) ਪੁੱਤਰ ਤਰਸੇਮ ਲਾਲ ਨੇ ਬੀਤੀ ਰਾਤ ਆਪਣੇ ਪਰਿਵਾਰ ਨਾਲ ਬੈਠ ਕੇ ਰੋਟੀ ਖਾਦੀ ਅਤੇ ਉਸ ਤੋਂ ਬਾਅਦ ਉਸ ਨੇ ਆਪਣੇ ਲਾਇਸੰਸੀ ਪਿਸਤੌਲ ਨਾਲ ਕਥਿਤ ਆਪਣੇ ਆਪ ਖ਼ੁਦ ਨੂੰ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਸਰਪੰਚ ਵੱਲੋਂ ਖੁਦਕੁਸ਼ੀ ਤੋਂ ਪਹਿਲਾਂ ਫੇਸਬੁੱਕ ’ਤੇ ਇੱਕ ਗਜ਼ਲ ਵੀ ਸਾਂਝੀ ਕੀਤੀ।

    ਇਹ ਵੀ ਪੜ੍ਹੋ: Punjab AAP News: ’ਆਪ’ ਦੀ ਬਾਗ਼ੀ ਪ੍ਰਧਾਨ ਪ੍ਰੀਤੀ ਮਲਹੋਤਰਾ ‘ਤੇ ਵੱਡਾ ਐਕਸ਼ਨ !

    ਉਧਰ ਇਸ ਮੌਕੇ ਘਟਨਾ ਦਾ ਪਤਾ ਲੱਗਣ ’ਤੇ ਥਾਣਾ ਲੱਖੋ ਕੇ ਬਹਿਰਾਮ ਦੇ ਥਾਣਾ ਮੁਖੀ ਗੁਰਜੰਟ ਸਿੰਘ ਵੱਲੋਂ ਮੌਕੇ ’ਤੇ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪਹੁੰਚੇ ਐੱਸਪੀਡੀ ਮਨਜੀਤ ਸਿੰਘ ਨੇ ਦੱਸਿਆ ਮ੍ਰਿਤਕ ਜਸ਼ਨ ਬਾਵਾ ਦੇ ਪਿਤਾ ਤਰਸੇਮ ਲਾਲ ਵੱਲੋਂ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਸਾਨੂੰ ਉਸ ਦੀ ਮੌਤ ਦਾ ਕਾਰਨ ਪਤਾ ਨਹੀਂ । ਉਹਨਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂ ਰਹੀਂ ਹੈ। ਉਧਰ ਗਮਗੀਨ ਮਾਹੌਲ ਵਿੱਚ ਪਰਿਵਾਰ ਵੱਲੋਂ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਹੋਏ ਸਨ।