Tarn Taran Murder

Tarn Taran Murder: ਤਰਨਤਾਰਨ ’ਚ ਘਰੇਲੂ ਝਗੜੇ ਤੋਂ ਬਾਅਦ ਪੁੱਤ ਨੇ ਮਾਂ ਦਾ ਚਾਕੂ ਮਾਰ ਕੇ ਕੀਤਾ ਕਤਲ

ਪੰਜਾਬ ਦੇ ਤਰਨਤਾਰਨ ਸ਼ਹਿਰ ਵਿੱਚ ਬੀਤੀ ਰਾਤ ਘਰੇਲੂ ਝਗੜੇ ਤੋਂ ਬਾਅਦ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਔਰਤ ਦੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ ’ਤੇ ਤਰਨਤਾਰਨ ਸਿਟੀ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ।
ਪੰਜਾਬ  ਸੂਬੇ  ਖਾਸ ਖਬਰ