ਤਰਨਤਾਰਨ ਪੁਲਿਸ ਨੇ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ 

Tarn Taran Police, Fake Currency Ready, Ones Gang Exposed

8 ਲੱਖ ਰੁਪਏ ਦੀ ਭਾਰਤੀ ਜਾਅਲੀ ਕਰੰਸੀ, ਪ੍ਰਿੰਟਰ ਅਤੇ 2 ਬਿਨਾ ਨੰਬਰੀ ਮੋਟਰਸਾਇਕਲਾਂ ਸਣੇ 4 ਗ੍ਰਿਫਤਾਰ | Crime News

ਤਰਨਤਾਰਨ (ਸੱਚ ਕਹੂੰ ਨਿਊਜ਼)। ਤਰਨਤਾਰਨ ਸਪੈਸ਼ਲ ਬ੍ਰਾਂਚ ਦੇ ਇੰਚਾਰਜ ਇੰਸਪੈਕਟਰ ਰਛਪਾਲ ਸਿੰਘ, ਥਾਣਾ ਸਿਟੀ ਦੀ ਮਹਿਲਾ ਸਬ ਇੰਸਪੈਕਟਰ ਐਸ.ਆਈ. ਬਲਜੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਗੁਰਦੁਆਰਾ ਟੱਕਰ ਸਾਹਿਬ ਦੇ ਕੋਲ ਨਾਕਾਬੰਦੀ ਦੌਰਾਨ 4 ਵਿਅਕਤੀਆਂ ਨੂੰ ਕਾਬੂ ਕਰਕੇ 8 ਲੱਖ ਰੁਪਏ ਭਾਰਤੀ ਜਾਅਲੀ ਕਰੰਸੀ ਤੇ ਹੋਰ ਸਮਾਨ ਬਰਾਮਦ ਕੀਤਾ ਹੈ ਜਾਣਕਾਰੀ ਮੁਤਾਬਿਕ ਪੁਲਿਸ ਪਾਰਟੀ ਨੇ ਕਰੰਸੀ ਤੋਂ ਇਲਾਵਾ ਕਰੰਸੀ ਤਿਆਰ ਕਰਨ ਵਾਲਾ 1 ਪ੍ਰਿੰਟਰ ਅਤੇ ਦੋ ਬਿਨਾ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ ਹਨ  ਫੜੇ ਗਏ ਵਿਅਕਤੀਆਂ ਖਿਲਾਫ ਥਾਣਾ ਸਿਟੀ ਤਰਨਤਾਰਨ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸ.ਪੀ. (ਡੀ) ਹਰਜੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਦੀ ਪਹਿਚਾਣ ਲਖਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ, ਅੰਗਰੇਜ਼ ਸਿੰਘ ਪੁੱਤਰ ਬਲਬੀਰ ਸਿੰਘ,ਕਮਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਬਲਵਿੰਦਰ ਕੁਮਾਰ ਪੁੱਤਰ ਹਰਭਜਨ ਦਾਸ ਵਜੋਂ ਹੋਈ ਹੈ ਮੁੱਢਲੀ ਪੁੱਛਗਿੱਛ ਦੌਰਾਨ ਇਨ੍ਹਾਂ ਵਿਅਕਤੀਆਂ ਨੇ ਮੰਨਿਆ ਕਿ ਉਹ ਵੱਡੇ ਪੱਧਰ ‘ਤੇ ਜਾਅਲੀ ਕਰੰਸੀ ਦੀ ਸਪਲਾਈ ਕਰਦੇ ਸਨ  ਪੁਲਿਸ ਨੇ ਕਾਬੂ ਕੀਤੇ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰ ਲਿਆ ਹੈ ਇਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਬਣੀ ਹੋਈ ਹੈ।