ਲਾਠੀਚਾਰਜ ਤੋਂ ਬਾਅਦ ਅਧਿਆਪਕ ਭਾਖੜਾ ਨਹਿਰ ‘ਤੇ ਖੁਦਕੁਸ਼ੀ ਕਰਨ ਪਹੁੰਚੇ
ਪਟਿਆਲਾ : ਆਪਣੀਆਂ ਮੰਗਾਂ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰੀ ਈ. ਟੀ. ਟੀ. ਅਧਿਆਪਕਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕਰ ਦਿੱਤਾ ਗਿਆ। ਇਸ ਦੇ ਰੋਸ ਵਜੋਂ ਵੱਡੀ ਗਿਣਤੀ ਬੇਰੁਜ਼ਗਾਰ ਅਧਿਆਪਕ ਪਿੰਡ ਮਾਸਿਆਣਾ ਦੇ ਨੇੜੇ ਲੱਗਦੀ ਭਾਖੜਾ ਨਹਿਰ ਵਿਚ ਛਾਲ ਮਾਰਨ ਪਹੁੰਚ ਗਏ। ਨਹਿਰ ‘ਤੇ ਧਰਨਾ ਲਾ ਕੇ ਬੈਠੇ ਅਧਿਆਪਕਾਂ ਨੇ ਪਿਛਲੇ ਤਿੰਨ ਸਾਲਾਂ ਤੋਂ ਉਹ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਜਦਕਿ ਪਿਛਲੇ ਛੇ ਮਹੀਨੇ ਤੋਂ ਉਨ੍ਹਾਂ ਦਾ ਪੱਕਾ ਧਰਨਾ ਚੱਲ ਰਿਹਾ ਹੈ, ਇਸ ਦੌਰਾਨ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ‘ਤੇ ਗੌਰ ਨਾ ਕਰਨ ਕਰਕੇ ਅੱਜ ਉਹ ਮੋਤੀ ਮਹਿਲ ਦਾ ਘਿਰਾਓ ਕਰਨ ਪਹੁੰਚੇ ਸਨ, ਜਿਥੇ ਪੁਲਿਸ ਨੇ ਉਨ੍ਹਾਂ ‘ਤੇ ਲਾਠੀ ਚਾਰਜ ਕਰ ਦਿੱਤਾ। Teacher
ਅਧਿਆਪਕਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਇੱਕ-ਇੱਕ ਕਰਕੇ ਨਹਿਰ ‘ਚ ਛਾਲਾਂ ਮਾਰ ਦੇਣਗੇ। ਦੱਸਣਯੋਗ ਹੈ ਕਿ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ‘ਤੇ ਕੀਤੇ ਪੁਲਿਸ ਦੇ ਲਾਠੀਚਾਰਜ ਵਿਚ ਜਿੱਥੇ ਕਈ ਅਧਿਆਪਕ ਜ਼ਖਮੀ ਹੋ ਗਏ ਸਨ, ਉਥੇ ਹੀ ਕਈ ਅਧਿਆਪਕਾਂ ਦੀਆਂ ਪੱਗਾਂ ਵੀ ਲੱਥ ਗਈਆਂ ਜਦਕਿ ਲਾਠੀਚਾਰਜ ਤੋਂ ਬਾਅਦ ਪੁਲਿਸ ਨੇ ਕਈ ਅਧਿਆਪਕਾਂ ਨੂੰ ਹਿਰਾਸਤ ਵਿਚ ਵੀ ਲੈ ਲਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।