ਮਾਲਵਿੰਦਰ ਸਿੰਘ/ਜਸਵੀਰ ਸਿੰਘ/ਬਰਨਾਲਾ। ਅਧਿਆਪਕ ਸਿੱਖਿਆ ਦੇ ਖੇਤਰ ਦਾ ਧੁਰਾ ਹਨ ਅਤੇ ਸਮਾਜ ਸੁਧਾਰ ਲਈ ਅਧਿਆਪਕਾਂ ਦਾ ਯੋਗਦਾਨ ਸ਼ਲਾਘਾਯੋਗ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਬਰਨਾਲਾ ਵਿਖੇ ਪ੍ਰਾਈਵੇਟ ਅਨਏਡਿਡ ਸਕੂਲ ਐਸੋਸੀਏਸ਼ਨ ਵੱਲੋਂ ਅਧਿਆਪਕਾਂ ਦੇ ਸਨਮਾਨ ਲਈ ਕਰਵਾਏ ਗਏ।
ਇੱਕ ਸਮਾਗਮ ਦੌਰਾਨ ਕੀਤਾ ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣ ਲਈ ਚੰਗਾ ਕੰਮ ਕਰਨ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਜਾਣਾ ਬਹੁਤ ਜ਼ਰੂਰੀ ਹੈ ਅਤੇ ਪੰਜਾਬ ਸਰਕਾਰ ਵੱਲੋਂ 100 ਫੀਸਦੀ ਨਤੀਜਾ ਲਿਆਉਣ ਵਾਲੇ ਲਗਭਗ 16,000 ਅਧਿਆਪਕਾਂ ਦਾ ਸਨਮਾਨ ਕਰਨ ਲਈ ਕਾਰਵਾਈ ਪਹਿਲਾਂ ਹੀ ਆਰੰਭੀ ਜਾ ਚੁੱਕੀ ਹੈ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੀ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਨ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ ।
ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਅਧਿਆਪਕਾਂ ਦੇ ਤਜ਼ਰਬੇ ਦੀ ਵੀ ਮਦਦ ਲਈ ਜਾਵੇਗੀ ਕਿਉਕਿ ਸਿੱਖਿਆ ਦੇ ਖੇਤਰ ਵਿਚ ਅਧਿਆਪਕ ਸਮਾਜ ਦੇ ਥੰਮ ਵਜੋਂ ਕੰਮ ਕਰਦੇ ਹਨ ਇਸ ਮੌਕੇ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ-ਨਾਲ ਆਪਣੀ ਈ-ਮੇਲ ਆਈ.ਡੀ. ਸਾਂਝੀ ਕਰਦੇ ਹੋਏ ਅਧਿਆਪਕਾਂ ਨੂੰ ਵੀ ਇਸ ਕੰਮ ਲਈ ਅੱਗੇ ਆ ਕੇ ਆਪਣੇ ਵਿਚਾਰ ਸਾਂਝੇ ਕਰਨ ਦੀ ਅਪੀਲ ਕੀਤੀ।
ਅਧਿਆਪਕ ਭਾਈਚਾਰੇ ਨੂੰਆਪਣੀ ਜ਼ਿੰਮੇਵਾਰੀ ਦ੍ਰਿੜਤਾ ਅਤੇ ਸੰਜੀਦਗੀ ਨਾਲ ਨਿਭਾਉਣ ਦਾ ਸੱਦਾ ਦਿੱਤਾ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਢੁਕਵਾਂ ਮਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦੇ ਨਾਲ ਹੀ ਉਨ੍ਹਾਂ ਅਧਿਆਪਕ ਭਾਈਚਾਰੇ ਨੂੰ ਆਪਣੀ ਜ਼ਿੰਮੇਵਾਰੀ ਹੋਰ ਦ੍ਰਿੜਤਾ ਅਤੇ ਸੰਜੀਦਗੀ ਨਾਲ ਨਿਭਾਉਣ ਦਾ ਸੱਦਾ ਦਿੱਤਾ ਕੈਬਨਿਟ ਮੰਤਰੀ ਸਿੰਗਲਾ ਨੇ ਸਕੂਲੀ ਖੇਡ ਪ੍ਰਬੰਧ ਨੂੰ ਮਜ਼ਬੂਤ ਬਣਾਉਣ ਅਤੇ ਸਕੂਲਾਂ ਵਿੱਚ ਖੇਡ ਸਰਗਰਮੀਆਂ ਵਧਾਉਣ ਵਧਾਉਣ ‘ਤੇ ਵੀ ਜ਼ੋਰ ਦਿੱਤਾ ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੀ ਤੰਦਰੁਸਤੀ ਦਾ ਰਾਜ਼ ਹਨ ਅਤੇ ਇਨ੍ਹਾਂ ਨੂੰ ਅਣਗੌਲਿਆ ਨਹੀਂ ਜਾ ਸਕਦਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ, ਪ੍ਰਾਈਵੇਟ ਅਨਏਡਿਡ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਵਰੁਣ ਭਾਰਤੀ, ਰਣਜੀਤ ਸਿੰਘ ਚੀਮਾ, ਅਨਿਲ ਮਿੱਤਲ ਸਮੇਤ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।