ਮਾਸਟਰ ਬਨਾਰਸ ਸਿੰਘ ਦੇ ਦੇਹਾਂਤ ’ਤੇ ਅਧਿਆਪਕ, ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

master

ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ (Master Banaras Singh)

ਫਰੀਦਕੋਟ, (ਸੁਭਾਸ਼ ਸ਼ਰਮਾ)। ਗੌਰਮਿੰਟ ਸਕੂਲ ਟੀਚਰਜ ਯੂਨੀਅਨ ਪੰਜਾਬ ਦੇ ਟਕਸਾਲੀ ਵਰਕਰ, ਲੋਕ ਪੱਖੀ ਤੇ ਖੱਬੇ ਪੱਖੀ ਵਿਚਾਰਧਾਰਾ ਨੂੰ ਪ੍ਰਣਾਏ ਮਾਸਟਰ ਬਨਾਰਸ ਸਿੰਘ (Master Banaras Singh), ਵਾਸੀ ਡੋਗਰ ਬਸਤੀ ਫਰੀਦਕੋਟ ਲੰਬੀ ਬਿਮਾਰੀ ਤੋਂ ਬਾਅਦ ਸਦੀਵੀਂ ਵਿਛੋੜਾ ਦੇ ਗਏ। ਉਹਨਾਂ ਦਾ ਅੰਤਿਮ ਸਸਕਾਰ ਪਰਿਵਾਰਕ ਮੈਂਬਰਾਂ , ਰਿਸ਼ਤੇਦਾਰਾਂ , ਅਧਿਆਪਕਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮੌਜੂਦਗੀ ਵਿੱਚ ਡੋਗਰ ਬਸਤੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।

ਇਸ ਦੁੱਖ ਦੀ ਘੜੀ ਵਿੱਚ ਪੰਜਾਬ ਪੈਨਸ਼ਨਰਜ ਯੂਨੀਅਨ ਏਟਕ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲਾ ਫਰੀਦਕੋਟ , ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ, ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ, ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਆਗੂਆਂ ਸਾਥੀ ਬਲਦੇਵ ਸਿੰਘ ਸਹਿਦੇਵ ਕੈਨੇਡਾ , ਪ੍ਰੇਮ ਚਾਵਲਾ , ਅਸ਼ੋਕ ਕੌਸ਼ਲ , ਕੁਲਵੰਤ ਸਿੰਘ ਚਾਨੀ, ਗੁਰਚਰਨ ਸਿੰਘ ਮਾਨ ,ਪ੍ਰਦੀਪ ਸਿੰਘ ਬਰਾੜ ,ਨਛੱਤਰ ਸਿੰਘ ਭਾਣਾ ,

ਸ਼ਿੰਦਰਪਾਲ ਸਿੰਘ ਢਿੱਲੋਂ , ਕਾਮਰੇਡ ਬਲਵੀਰ ਸਿੰਘ ਔਲਖ, ਗੋਰਾ ਸਿੰਘ ਪਿੱਪਲੀ , ਅਰਜਨ ਸਿੰਘ ਡਰਾਇੰਗ ਮਾਸਟਰ, ਜਰਨੈਲ ਸਿੰਘ ਤੇ ਸੁਰਿੰਦਰਪਾਲ ਸਿੰਘ ਮਾਨ ਸੇਵਾ ਮੁਕਤ ਮੁੱਖ ਅਧਿਆਪਕ, ਸੋਮ ਨਾਥ ਅਰੋਡ਼ਾ, ਇਕਬਾਲ ਸਿੰਘ ਮੰਘੇਡ਼ਾ ਨੇ ਮਾਸਟਰ ਬਨਾਰਸ ਸਿੰਘ ਵੱਲੋਂ ਆਪਣੇ ਜੀਵਨ ਦੇ ਸਫਰ ਦੌਰਾਨ ਸੰਘਰਸ਼ਾਂ ਵਿੱਚ ਪਾਏ ਯੋਗਦਾਨ ਨੂੰ ਚੇਤੇ ਕਰਦੇ ਹੋਏ ਉਨ੍ਹਾਂ ਦੇ ਛੋਟੇ ਭਰਾ ਸੇਵਾ ਮੁਕਤ ਪ੍ਰਿੰਸੀਪਲ ਰਾਜ ਸਿੰਘ ਨਕੋਦਰ ਅਤੇ ਸਮੂਹ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਮਾਸਟਰ ਬਨਾਰਸ ਸਿੰਘ ਜੀ ਦੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ 29 ਮਈ ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਡੋਗਰ ਬਸਤੀ ਨੇੜੇ ਸ਼ਮਸ਼ਾਨਘਾਟ ਫ਼ਰੀਦਕੋਟ ਵਿਖੇ ਹੋਵੇਗੀ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ