ਪੱਕੇ ਹੋਏ ਅਧਿਆਪਕਾਂ ਨੇ ਧਾਲੀਵਾਲ ਨੂੰ ਕੀਤਾ ਸਨਮਾਨਿਤ

Kuldeep-Singh-Dhaliwal
ਪੱਕੇ ਹੋਏ ਅਧਿਆਪਕਾਂ ਨੇ ਧਾਲੀਵਾਲ ਨੂੰ ਕੀਤਾ ਸਨਮਾਨਿਤ

ਸਾਡੀ ਸਰਕਾਰ ਨੇ ਅਧਿਆਪਕਾਂ ਦੇ ਨਾਂਅ ਅਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹਟਾਇਆ : ਧਾਲੀਵਾਲ  (Kuldeep Singh Dhaliwal)

(ਰਾਜਨ ਮਾਨ) ਅੰਮ੍ਰਿਤਸਰ। ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਸਰਕਾਰ ਨੇ ਇਸ ਕੰਮ ਦੀ ਸ਼ੁਰੂਆਤ ਆਪਣੇ ਪਹਿਲੇ ਦਿਨ ਤੋਂ ਹੀ ਕਰ ਦਿੱਤੀ ਸੀ, ਜਿਸ ਵਿੱਚ ਬਿਜਲੀ ਮਾਫ਼ੀ ਦੀ ਗਰੰਟੀ, ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਜਾਂ ਕੱਚੇ ਮੁਲਾਜਮਾਂ ਨੂੰ ਪੱਕਾ ਪਕਿਆਂ ਕਰਨਾ ਸ਼ਾਮਿਲ ਹੈ। (Kuldeep Singh Dhaliwal)

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal)ਨੇ ਅਧਿਆਪਕਾਂ ਵੱਲੋਂ ਪੱਕੇ ਹੋਣ ਦੀ ਖੁਸ਼ੀ ਰੱਖੇ ਸਨਮਾਨ ਸਮਾਗਮ ਦੌਰਾਨ ਕੀਤਾ। ਅੱਜ ਕੈਬਨਿਟ ਮੰਤਰੀ ਨੂੰ ਐਸੋਸੀਏਟ ਅਧਿਆਪਕ, ਐਸੋਸੀਏਟ ਪ੍ਰਾਇਮਰੀ ਅਧਿਆਪਕ ਅਤੇ ਸਹਾਇਕ ਅਧਿਆਪਕ ਯੂਨੀਅਨ ਵੱਲੋਂ ਅਜਨਾਲਾ ਵਿਖੇ ਵਿਸੇਸ਼ ਸਮਾਗਮ ਦੌਰਾਨ ਸਨਮਾਨ ਦਿੱਤਾ ਗਿਆ। ਧਾਲੀਵਾਲ ਨੇ ਕਿਹ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦੇ ਨਾਂਅ ਅੱਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹਟਾ ਦਿੱਤਾ ਹੈ। ਉਨਾਂ ਕਿਹਾ ਕਿ ਇਸ ਫੈਸਲੇ ਅਨੁਸਾਰ ਅਧਿਆਪਕ ਹੁਣ ਆਪਣੇ ਆਪ ਨੂੰ ਸੁਰੱਖਿਅਤ ਮਹਿਸ਼ੂਸ ਕਰਨਗੇ ਅਤੇ ਜੇਕਰ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੇ ਹਨ। ਉਨਾਂ ਨੇ ਕਿਹਾ ਕਿ ਸਾਡੀ ਸਰਕਾਰ ਮੁਲਾਜ਼ਮਾਂ ਦੀ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ।

ਅਧਿਆਪਕਾਂ ਦੀ ਤਨਖਾਹ ਵਿੱਚ ਵਾਧਾ ਹੋਵੇਗਾ

ਕੈਬਨਿਟ ਮੰਤਰੀ ਨੇ ਦਸਿਆ ਕਿ ਸਿੱਖਿਆ ਵਿਭਾਗ ਅਧੀਨ ਕੰਮ ਕਰ ਰਹੇ 12710 ਠੇਕਾ ਆਧਾਰਿਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦੇ ਕੇ ਅਧਿਆਪਕ ਵਰਗਾ ਨਾਲ ਕੀਤਾ ਗਿਆ ਵਾਅਦਾ ਪੂਰਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਨਾਲ ਅਧਿਆਪਕਾਂ ਦੀ ਤਨਖਾਹ ਵਿੱਚ ਵਾਧਾ ਹੋਵੇਗਾ। ਇਸ ਮੌਕੇ ਪੱਕੇ ਹੋਣ ਵਾਲੇ ਅਧਿਆਪਕਾਂ ਇਕ ਸੁਰ ਵਿੱਚ ਕਿਹਾ ਕਿ ਅਸੀਂ ਪੰਜਾਬ ਸਰਕਾਰ ਦੇ ਬਹੁਤ ਧੰਨਵਾਦੀ ਹਾਂ ਜਿਨਾਂ ਨੇ ਪਿਛਲੇ ਕਾਫ਼ੀ ਸਮੇਂ ਤੋਂ ਸਾਡੀ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਕੇ ਸਾਡਾ ਭਵਿੱਖ ਸੁਰੱਖਿਅਤ ਕੀਤਾ ਹੈ।