ਸਿੱਖਿਆ ਮੰਤਰੀ ਦੀ ਕੋਠੀ ਸਾਹਮਣੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਲਾਠੀਚਾਰਜ

Teachers

ਚੱਲੇ ਅੱਥਰੂ ਗੈਸ ਦੇ ਗੋਲ਼ੇ ਅਤੇ ਪਾਣੀ ਦੀਆਂ ਬਾਛੜਾਂ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ

ਸੰਗਰੂਰ (ਗੁਰਪ੍ਰੀਤ ਸਿੰਘ) ਅੱਜ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ ਨੂੰ ਪੁਲਿਸ ਬਲ ਦਾ ਪ੍ਰਯੋਗ ਕਰਨਾ ਪਿਆ ਜਿਸ ਕਾਰਨ ਕਈ ਪ੍ਰਦਰਸ਼ਨਕਾਰੀ ਅਧਿਆਪਕ ਜ਼ਖਮੀ ਹੋ ਗਏ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾੜਾਂ ਦਾ ਪ੍ਰਯੋਗ ਵੀ ਕਰਨਾ ਪਿਆ ਜਾਣਕਾਰੀ ਮੁਤਾਬਕ ਪਿਛਲੇ ਢਾਈ ਮਹੀਨਿਆਂ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਪੱਕੇ-ਮੋਰਚੇ ਲਾ ਕੇ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਤੇ ਈ ਟੀ ਟੀ ਅਧਿਆਪਕਾਂ ਨੇ ਲਗਭੱਗ ਦੋ ਦਰਜ਼ਨ ਸੰਘਰਸ਼ਸ਼ੀਲ ਕਿਸਾਨ, ਮਜਦੂਰ, ਨੌਜਵਾਨ, ਵਿਦਿਆਰਥੀ, ਮੁਲਾਜ਼ਮ ਅਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਸਾਂਝਾ ਰੋਸ-ਮੁਜ਼ਾਹਰਾ ਕੀਤਾ। Teachers

Teachers protesting

ਜਦੋਂ ਬੇਰੁਜ਼ਗਾਰ ਅਧਿਆਪਕਾਂ ਦਾ ਕਾਫ਼ਲਾ ਮੰਤਰੀ ਦੀ ਕੋਠੀ ਨੇੜੇ ਪਹੁੰਚਿਆ  ਤਾਂ ਬੈਰੀਕੇਡਿੰਗ ਅੱਗੇ ਪੁਲਿਸ ਅਤੇ ਬੇਰੁਜ਼ਗਾਰ ਅਧਿਆਪਕਾਂ ਵਿਚਾਲੇ ਟਕਰਾਅ ਹੋ ਗਿਆ ਜਿਸ ਦੌਰਾਨ ਜੰਮ ਕੇ ਡਾਂਗਾਂ ਵਰ੍ਹੀਆਂ, ਪਾਣੀ ਦੀਆਂ ਬਾਛੜਾਂ ਰਾਹੀਂ ਬੇਰੁਜ਼ਗਾਰ ਅਧਿਆਪਕਾਂ ਨੂੰ ਖਦੇੜਿਆ ਗਿਆ,  ਬੇਰੁਜ਼ਗਾਰ ਅਧਿਆਪਕਾਂ ਨੂੰ ਖਦੇੜਨ ਲਈ ਅੱਥਰੂ ਗੈਸ ਦੇ ਗੋਲੇ ਵੀ ਚੱਲੇ।

ducation Minister'ਜਿਸ ਦੌਰਾਨ ਲਗਭਗ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਬੇਰੁਜ਼ਗਾਰ ਅਧਿਆਪਕਾਂ ਰਾਜਵੀਰ ਕੌਰ ਅਮਨਦੀਪ ਕੌਰ ਜਸਵੀਰ ਕੌਰ ਗੁਰਜੀਤ ਕੌਰ ਪਰਦੀਪ ਸਿੰਘ ਗੁਰਪ੍ਰੀਤ ਸਿੰਘ ਨੂੰ ਜ਼ਖ਼ਮੀ ਹੋਣ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪ੍ਰਦਰਸ਼ਨਕਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਢਿੱਲਵਾਂ, ਬੇਰੁਜ਼ਗਾਰ ਈ ਟੀ ਟੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ਼ ਨੇ ਕਿਹਾ ਕਿ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਜ਼ਬਰ ਦੇ ਰਾਹ ਤੁਰੀ ਹੋਈ ਹੈ। Teachers

ਜਿਸ ਦੌਰਾਨ ਲਗਜਿਹੜੀਆਂ ਸ਼ਰਤਾਂ ਤੇ ਬੀਐੱਡ/ਈ.ਟੀ.ਟੀ ਅਤੇ ਟੈੱਟ ਕਰਵਾਏ ਗਏ ਸਨ, ਹੁਣ ਨੌਕਰੀ ਲਈ ਸ਼ਰਤਾਂ ਬਦਲਕੇ ਉਮੀਦਵਾਰਾਂ ਨੂੰ ਅਯੋਗ ਕਰਾਰ ਦਿੱਤਾ ਹੈ। ਨੈਸ਼ਨਲ ਕੌਂਸਲ ਆਫ਼ ਟੀਚਰਜ਼ ਐਜੂਕੇਸ਼ਨ ਦੇ ਨਿਯਮਾਂ ਮੁਤਾਬਿਕ ਬਾਰਵੀਂ ਪਾਸ ਅਤੇ ਈਟੀਟੀ ਉਮੀਦਵਾਰ ਨੌਕਰੀ ਲਈ ਯੋਗ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।