ਅਧਿਆਪਕ ਆਪਣੇ ਬੱਚਿਆ ਦਾ ਕਰਵਾਉਣ ਸਰਕਾਰੀ ਸਕੂਲਾਂ ’ਚ ਦਾਖ਼ਲਾ : ਹਰਜੋਤ ਸਿੰਘ ਬੈਂਸ

Harjot Singh Bains

 ਹਰਜੋਤ ਸਿੰਘ ਬੈਂਸ ਨੇ ਲਿਖਿਆ ਪੱਤਰ

  • ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਦੀ ਅਪੀਲ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ (Government School) ਵਿਚ ਕਰਵਾਉਣ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਜਥੇਬੰਦੀਆਂ ਨੂੰ ਆਨ ਲਾਈਨ ਪੱਤਰ ਲਿਖਿਆ ਹੈ।

ਇਸ ਪੱਤਰ ਵਿੱਚ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਉਨਾਂ ਨੂੰ ਮਿਲ ਰਹੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਜਾਬ ਸੂਬੇ ਨੂੰ ਮੁੜ ’ਰੰਗਲਾ ਪੰਜਾਬ’ ਬਣਾਉਣ ਵਾਸਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਬਣ ਸਕੀਏ।

ਉਨਾਂ ਸਕੂਲ ਦੌਰਿਆਂ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਮਿਲ ਰਹੇ ਸੱਦਿਆ ਦਾ ਜ਼ਿਕਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਬਤੌਰ ਸਿੱਖਿਆ ਮੰਤਰੀ ਮੈਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਤੇ ਪਹਿਰਾ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਪ੍ਰਬੰਧ ਨੂੰ ਸਮੇਂ ਦੇ ਹਾਣ ਦਾ ਬਣਾ ਕੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ ਲਗਾਤਾਰ ਯਤਨਸ਼ੀਲ ਹਾਂ। ਇਸ ਕੰਮ ਵਿੱਚ ਮੈਨੂੰ ਸਮੁੱਚੇ ਅਧਿਆਪਕ ਵਰਗ ਦੇ ਨਾਲ-ਨਾਲ ਅਧਿਆਪਕ ਜਥੇਬੰਦੀਆਂ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿੰਨਾਂ ਦਾ ਮੈਂ ਬਹੁਤ ਸ਼ੁਕਰਗੁਜ਼ਾਰ ਹਾਂ।

Harjot Singh Bains

ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਵੀ ਕੀਤੀ ਸ਼ਲਾਘਾ

ਉਨਾਂ ਸਕੂਲ ਵਿਭਾਗ ਦੇ ਉਹਨਾਂ ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵੀ ਸਲਾਮ ਕਿਹਾ ਹਾਂ ਜੋ ਆਪਣੀ ਨੇਕ ਕਮਾਈ ਵਿੱਚੋਂ ਬਹੁਤ ਸਾਰਾ ਪੈਸਾ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਨੂੰ ਸੁੰਦਰ ਬਣਾਉਣ ਵਾਸਤੇ ਖਰਚ ਕਰ ਰਹੇ ਹਨ। ਉਨਾਂ ਪੱਤਰ ਵਿੱਚ ’ਮਿਸ਼ਨ-100 ਪ੍ਰਤੀਸ਼ਤ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਾਰਜ ਪ੍ਰਤੀ ਅਧਿਆਪਕਾਂ ਦਾ ਸਮਰਪਣ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ ਦਾਖ਼ਲਾ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਇਸ ਮੁਹਿੰਮ ਦਾ ਮਕਸਦ ਸਿਰਫ਼ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਹੀ ਨਹੀਂ ਸਗੋਂ ਸਮਾਜ ਨੂੰ ਸਰਕਾਰੀ ਸਕੂਲਾਂ ਨਾਲ ਜੋੜ ਕੇ ਉਹਨਾਂ ਦਾ ਵਿਸ਼ਵਾਸ ਬਹਾਲ ਕਰਨਾ ਵੀ ਹੈ। ਉਨਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ’ਸਕੂਲ ਆਫ਼ ਐਮੀਨੈਂਸ’ ਦੀ ਰਜਿਸਟਰੇਸ਼ਨ ਵੱਧ ਤੋਂ ਵੱਧ ਕਰਵਾ ਕੇ ਵਿਦਿਆਰਥੀਆਂ ਨੂੰ ਇਹਨਾਂ ਸਕੂਲਾਂ ਦੇ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਵੀ ਕਰਵਾਓ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।