ਸਿੱਖਿਆ ਦੇ ਖੇਤਰ ’ਚ ਵਧੀਆ ਭੂਮਿਕਾ ਨਿਭਾਉਣ ਵਾਲੇ 7 ਅਧਿਆਪਕ 26 ਦਸੰਬਰ ਨੂੰ ਕੀਤੇ ਜਾਣਗੇ ਸਨਮਾਨਿਤ

Education

ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੋਸਾਇਟੀ ਜ਼ਿਲ੍ਹਾ ਫਰੀਦਕੋਟ ਵੱਲੋਂ ਕੀਤਾ ਫੈਸਲਾ

ਕੋਟਕਪੂਰਾ, (ਅਜੈ ਮਨਚੰਦਾ)। ਸਿੱਖਿਆ (Education) ਦੇ ਖੇਤਰ ’ਚ ਆਪਣੀਆਂ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਸੱਤ ਅਧਿਆਪਾਕਾਂ ਨੂੰ 26 ਦਸਬੰਰ ਨੂੰ ਸਮਾਗਮ ਦੌਰਾਨ ਕੋਟਰਕਪੂਰਾ ਵਿਖੇ ਸਨਮਾਨਿਤ ਕੀਤਾ ਜਾਵੇਗਾ। ਇਹ ਸਮਾਗਮ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੋਸਾਇਟੀ (ਰਜਿਸਟਰਡ) ਕੋਟਕਪੂਰਾ ਵੱਲੋਂ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ 26 ਦਸੰਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ, ਪੁਰਾਣਾ ਸ਼ਹਿਰ ਵਿੱਚ ਸਥਿਤ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਦਫਤਰ ਵਿੱਚ ਵਿਚਾਰ ਚਰਚਾ ਕਰਨ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਵਧੀਆ ਭੂਮਿਕਾ ਨਿਭਾਉਂਣ ਵਾਲੇ ਜ਼ਿਲ੍ਹਾ ਫਰੀਦਕੋਟ ਦੇ 7 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਇਹ ਅਧਿਆਪਕ ਹੋਣਗੇ ਸਨਮਾਨਿਤ (Education)

ਸਨਮਾਨਿਤ ਹੋਣ ਵਾਲਿਆਂ ਅਧਿਆਪਕਾਂ ’ਚ ਪ੍ਰਿੰਸੀਪਲ ਨਵਦੀਪ ਸ਼ਰਮਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ , ਧਰਮਿੰਦਰ ਸਿੰਘ ਲੈਕਚਰਾਰ ਪੰਜਾਬੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੀ ਰੋੜੀ ਡੱਗੋ ਰੋਮਾਣਾ, ਇੰਦਰਪਾਲ ਕੌਰ ਲੈਕਚਰਾਰ ਸਰੀਰਕ ਸਿੱਖਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ , ਸੋਹਨ ਸਿੰਘ ਪੱਖੀ ਪੰਜਾਬੀ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲਾਨੌੰ , ਰਾਜਿੰਦਰ ਸਿੰਘ ਡੋਡ ਮੈਥ ਮਾਸਟਰ ਡਾ.. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ , ਰੇਣੂ ਗੋਇਲ ਈ.ਟੀ.ਟੀ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਸੇਢਾ ਸਿੰਘ ਵਾਲਾ ਬਲਾਕ ਜੈਤੋ , ਕਰਮਜੀਤ ਕੌਰ ਈ.ਟੀ. ਟੀ.ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈੰ ਕਲਾਂ ਮੇਨ ਬਲਾਕ ਕੋਟਕਪੂਰਾ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਸਾਲ 2023 ਦਾ ਕੈਲੰਡਰ ਜਾਰੀ ਕੀਤਾ ਜਾਵੇਗਾ ।

ਇਹ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਪ੍ਰਧਾਨ ਮਾਸਟਰ ਅਸ਼ੋਕ ਕੌਸ਼ਲ, ਮੀਤ ਪ੍ਰਧਾਨ ਪ੍ਰੇਮ ਚਾਵਲਾ , ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ , ਰਾਜਿੰਦਰ ਸਿੰਘ ਸਰਾਂ, ਪ੍ਰੋ. ਹਰਬੰਸ ਸਿੰਘ ਪਦਮ , ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਗੁਰਚਰਨ ਸਿੰਘ ਮਾਨ ‘ ਸੁਖਚੈਨ ਸਿੰਘ ਥਾਂਦੇਵਾਲਾ, ਮੁਖਤਿਆਰ ਸਿੰਘ ਮੱਤਾ ਅਤੇ ਮਨਦੀਪ ਸਿੰਘ ਮਿੰਟੂ ਗਿੱਲ ਸਮੂਹ ਕਾਰਜਕਾਰਨੀ ਕਮੇਟੀ ਮੈਂਬਰਾਂ ਨੇ ਇਲਾਕੇ ਭਰ ਦੇ ਲੋਕਾਂ , ਪੈਨਸ਼ਨਰਾਂ , ਵੱਖ-ਵੱਖ ਕਲੱਬਾਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਹਾਰਦਿਕ ਸੱਦਾ ਦਿੱਤਾ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ