ਅਧਿਆਪਕ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕਰਨਗੇ ਰੋਸ ਜ਼ਾਹਿਰ | Teachers Protest
- ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਫੂਕਿਆ ਜਾਵੇਗਾ ਪੰਜਾਬ ਸਰਕਾਰ ਦਾ ਪੁਤਲਾ : ਜਥੇਬੰਦੀ
Teachers Protest: ਸੁਨਾਮ ਊਧਮ ਸਿੰਘ ਵਾਲਾ ( ਕਰਮ ਥਿੰਦ)। ਆਦਰਸ ਸਕੂਲਾਂ ਦੇ ਅਧਿਆਪਕਾਂ ਵੱਲੋਂ ਕੱਲ੍ਹ 22 ਦਸੰਬਰ ਨੂੰ ਸੰਗਰੂਰ ਸ਼ਹਿਰ ਅੰਦਰ ਰੋਸ ਮਾਰਚ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਸਾੜਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਅਤੇ ਸੂਬਾ ਜਨਰਲ ਸਕੱਤਰ ਸੁਖਦੀਪ ਕੌਰ ਸਰਾਂ ਵੱਲੋਂ ਦੱਸਿਆ ਕੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਹੋਣ ਦੇ ਨਾਲ ਨਾਲ ਆਦਰਸ਼ ਸਕੂਲਾਂ ਦੇ ਮੌਜੂਦਾ ਚੇਅਰਮੈਨ ਵੀ ਹਨ।
ਇਨ੍ਹਾਂ ਤਿੰਨ ਸਾਲਾਂ ‘’ਚ ਮੁੱਖ ਮੰਤਰੀ ਇਕ ਘੰਟਾ ਵੀਂ ਇਨ੍ਹਾਂ ਸਕੂਲਾਂ ਵਾਸਤੇ ਨਹੀਂ ਕੱਢ ਸਕੇ
ਉਹ ਇਨਾਂ ਸਕੂਲਾਂ ਨੂੰ ਵਧੀਆ ਤੇ ਬਿਹਤਰ ਬਣਾਉਣ ਵਿੱਚ ਆਪਣਾ ਯੋਗਦਾਨ ਦੇਣ ਪਰ ਬੜੇ ਅਫਸੋਸ ਦੀ ਗੱਲ ਹੈ ਕਿ ਇਨ੍ਹਾਂ ਤਿੰਨ ਸਾਲਾਂ ਵਿੱਚ ਭਗਵੰਤ ਸਿੰਘ ਮਾਨ ਇਕ ਘੰਟਾ ਇਨ੍ਹਾਂ ਸਕੂਲਾਂ ਵਾਸਤੇ ਨਹੀਂ ਕੱਢ ਸਕੇ ਜਦ ਕਿ ਜਥੇਬੰਦੀ ਵੱਲੋਂ ਵਾਰ-ਵਾਰ ਇਹੀ ਅਪੀਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਪੰਜਾਬ ਨੂੰ ਕਿ ਉਹ ਆਦਰਸ਼ ਸਕੂਲਾਂ ਦੇ ਮਸਲਿਆਂ ’ਤੇ ਇੱਕ ਬੈਠਕ ਕਰਕੇ ਇਹਨਾਂ ਅਧਿਆਪਕਾਂ ਦੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਗਰੇਡ ਪੇ ਤਨਖਾਹਾਂ ਲਾਗੂ ਕਰਨ ਜਿਹੜਾ ਕਿ ਉਹਨਾਂ ਦਾ ਅਧਿਕਾਰ ਬਣਦਾ ਹੈ। ਉਹਨਾਂ ਦਾ ਹੱਕ ਬਣਦਾ ਹੈ ਜੇਕਰ ਪੰਜਾਬ ਸਰਕਾਰ ਚਾਹੇ ਤਾਂ ਆਦਰਸ਼ ਸਕੂਲਾਂ ਦਾ ਮਸਲਾ ਕੋਈ ਵੱਡਾ ਨਹੀਂ ਜਦਕਿ ਕੋਰਟ ਦਾ ਫੈਸਲਾ ਵੀ ਇਹਨਾਂ ਅਧਿਆਪਕਾਂ ਦੇ ਹੱਕ ਵਿੱਚ ਆ ਚੁੱਕਾ ਹੈ।
ਇਹ ਵੀ ਪੜ੍ਹੋ: Georgia Accident: ਮੰਤਰੀ ਅਮਨ ਅਰੋੜਾ ਨੇ ਜੌਰਜੀਆ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ…
ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਕਈ ਵਾਰ ਅਧਿਆਪਕਾਂ ਦਾ ਗ੍ਰੇਡ ਪੇਅ ਲਾਗੂ ਕਰਨ ਦੀ ਸਿਫਾਰਿਸ਼ ਕੀਤੀ ਗਈ ਪਰ ਹਾਲੇ ਤੱਕ ਪੰਜਾਬ ਸਰਕਾਰ ’ਤੇ ਕੋਈ ਅਸਰ ਨਹੀਂ ਸਿੱਖਿਆ ਮੰਤਰੀ ਨੇ ਆਪਣੇ-ਆਪ ਨੂੰ ਬੜਾ ਮਜ਼ਬੂਰ ਦੱਸਿਆ ਅਤੇ ਕਿਹਾ ਕਿ ਮੇਰੇ ਹੱਥ ਕੁਛ ਨਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੀ ਆਦਰਸ਼ ਸਕੂਲਾਂ ਦਾ ਕੰਮ ਕਰਨਾ ਹੈ।
ਭਗਵੰਤ ਸਿੰਘ ਮਾਨ ਨੂੰ ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਖੁਦ ਮੀਟਿੰਗ ਕਰਕੇ ਇਹਨਾਂ ਅਧਿਆਪਕਾਂ ਦੀਆਂ ਹੱਕੀ ’ਤੇ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੀ ਡਿਪਾਰਟਮੈਂਟ ਸਮੇਤ ਭਗਵੰਤ ਸਿੰਘ ਮਾਨ ਜਥੇਬੰਦੀ ਦੇ ਆਗੂ ਸਾਥੀਆਂ ਨਾਲ ਮੀਟਿੰਗ ਨਹੀਂ ਕਰਦੇ ਤਾਂ ਮਜ਼ਬੂਰਨ ਆਉਣ ਵਾਲੀ 22 ਤਰੀਕ ਦਿਨ ਐਤਵਾਰ ਨੂੰ ਜਥੇਬੰਦੀ ਨੂੰ ਭਰਾਤਕ ਜਥੇਬੰਦੀਆਂ ਬੀਕੇਯੂ ਏਕਤਾ ਉਗਰਾਹਾ, ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਿਰ ਕਰਨਾ ਪਵੇਗਾ । Teachers Protest
ਇਸ ਮੌਕੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਸੂਬਾ ਜਨਰਲ ਸਕੱਤਰ ਮੈਡਮ ਸੁਖਦੀਪ ਕੌਰ ਸਰਾਂ, ਸੂਬਾ ਜਨਰਲ ਸਕੱਤਰ ਸਲੀਮ ਮੁਹੰਮਦ, ਮੈਡਮ ਮੀਨੂੰ ਬਾਲਾ, ਮੈਡਮ ਹਰਪ੍ਰੀਤ ਕੌਰ, ਅਮਰਜੋਤ ਜੋਸ਼ੀ, ਗਗਨ ਮਹਾਜਨ, ਮੈਡਮ ਓਮਾ ਮਾਧਵੀ, ਭੁਪਿੰਦਰ ਕੌਰ, ਸਰਬਜੀਤ ਕੌਰ, ਸੰਜੀਵ ਕੁਮਾਰ, ਸੁਖਚੈਨ ਸਿੰਘ, ਮਨਮੋਹਣ ਸਿੰਘ, ਅਮਨਦੀਪ ਖਾਨ, ਦੀਪਕ ਕੁਮਾਰ, ਗੁਰਚਰਨ ਸਿੰਘ, ਜਗਤਾਰ ਸਿੰਘ, ਹਰਸਿਮਰਨ ਸਿੰਘ, ਅਮਨ ਸ਼ਾਸਤਰੀ, ਨਵਜੋਤ ਸਿੰਘ ਅਮਰੀਕ ਸਿੰਘ, ਗੁਰਜਿੰਦਰ ਸਿੰਘ ਰਾਮ ਤੇ ਸਮੂਹ ਸਾਥੀ ਹਾਜ਼ਰ ਸਨ।