ਏਸ਼ੀਆ ਕੱਪ ਲਈ ਟੀਮ ਇੰਡੀਆ ਦਾ ਐਲਾਨ: ਵਿਰਾਟ ਕੋਹਲੀ-ਰਾਹੁਲ ਦੀ ਹੋਈ ਵਾਪਸੀ

Asia-Cup-2022-Indian

ਬੁਮਰਾਹ ਸੱਟ ਕਾਰਨ ਟੀਮ ਤੋਂ ਬਾਹਰ (Team India Asia Cup)

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। 27 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਏਸ਼ੀਆ ਕੱਪ ਲਈ 15 ਮੈਂਬਰੀ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ’ਚ ਵਿਰਾਟ ਕੋਹਲੀ ਦੀ ਵਾਪਸੀ ਹੋਈ ਹੈ। ਰੋਹਿਤ ਸ਼ਰਮਾ ਨੂੰ ਕਪਤਾਨ ਅਤੇ ਕੇਐਲ ਰਾਹੁਲ ਨੂੰ ਉਪ ਕਪਤਾਨ ਵਜੋਂ ਕਮਾਨ ਸੌਂਪੀ ਗਈ ਹੈ। ਵੈਸਟਇੰਡੀਜ਼ ਦੌਰੇ ‘ਤੇ ਆਰਾਮ ਲੈਣ ਵਾਲੇ ਵਿਰਾਟ ਕੋਹਲੀ ਦੀ ਟੀਮ ਇੰਡੀਆ ‘ਚ ਵਾਪਸੀ ਹੋਈ ਹੈ। ਲਗਾਤਾਰ ਸੱਟ ਤੋਂ ਪ੍ਰੇਸ਼ਾਨ ਕੇਐੱਲ ਰਾਹੁਲ ਵੀ ਫਿਟਨੈੱਸ ਮੁੜ ਹਾਸਲ ਕਰਕੇ ਏਸ਼ੀਆ ਕੱਪ ਤੋਂ ਵਾਪਸੀ ਕਰੇਗਾ। ਹਾਲਾਂਕਿ ਸਟ੍ਰਾਈਕ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੱਟ ਕਾਰਨ ਏਸ਼ੀਆ ਕੱਪ ਤੋਂ ਬਾਹਰ ਹੋ ਗਿਆ ਹੈ। ਇਸ ਵਾਰ ਵਿਰਾਟ ਕੋਹਲੀ ’ਤੇ ਫਿਰ ਸਭ ਦੀਆਂ ਨਜ਼ਰਾਂ ਰਹਿਣਗੀਆਂ। ਪਿਛਲੇ ਕੁਛ ਸਮੇਂ ਤੋਂ ਖਰਾਬ ਫਾਰਮ ਨਾਲ ਝੂਜ ਰਹੇ ਹਨ।

ਭਾਰਤੀ ਟੀਮ ਏਸ਼ੀਆ ਕੱਪ ‘ਚ 28 ਅਗਸਤ ਨੂੰ ਪਾਕਿਸਤਾਨ ਨਾਲ ਭਿੜੇਗੀ। ਇਸ ਵਾਰ ਏਸ਼ੀਆ ਕੱਪ ਦੀ ਮੇਜ਼ਬਾਨੀ ਸ਼੍ਰੀਲੰਕਾ ਕ੍ਰਿਕਟ ਬੋਰਡ (SLC) ਕਰ ਰਿਹਾ ਹੈ। ਇਸ ਤੋਂ ਪਹਿਲਾਂ ਆਰਥਿਕ ਸੰਕਟ ਕਾਰਨ ਯੂਏਈ ਵਿੱਚ ਇਸ ਨੂੰ ਕਰਵਾਉਣ ਦੀ ਚਰਚਾ ਸੀ।

ਭਾਰਤੀ ਟੀਮ ਇਸ ਪ੍ਰਕਾਰ ਹੈ

ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ (ਉਪ ਕਪਤਾਨ), ਵਿਰਾਟ ਕੋਹਲੀ, ਸੂਰਿਆ ਕੁਮਾਰ ਯਾਦਵ, ਰਿਸ਼ਭ ਪੰਤ, ਦੀਪਕ ਹੁੱਡਾ, ਦਿਨੇਸ਼ ਕਾਰਤਿਕ, ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਆਰ ਅਸ਼ਵਿਨ, ਯੁਜਵੇਂਦਰ ਚਾਹਲ, ਰਵੀ ਬਿਸ਼ਨੋਈ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ ਅਤੇ ਅਵੇਸ਼ ਖਾਨ। ਅਕਸ਼ਰ ਪਟੇਲ, ਦੀਪਕ ਚਾਹਰ ਅਤੇ ਸ਼੍ਰੇਅਸ ਅਈਅਰ ਸਟੈਂਡਬਾਏ ਖਿਡਾਰੀ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ