ਝੋਨੇ ਦੀ ਸਿੱਧੀ ਬਿਜਾਈ ਸਬੰਧੀ ਦਿੱਤੀ ਤਕਨੀਕੀ ਜਾਣਕਾਰੀ

Sowing of Paddy

ਫਾਜ਼ਿਲਕਾ (ਰਜਨੀਸ਼ ਰਵੀ)। ਆਤਮਾ ਸਕੀਮ ਅਧੀਨ ਫਾਰਮ ਸਕੂਲ ਦੀ ਮੀਟਿੰਗ ਬਲਾਕ ਫਾਜ਼ਿਲਕਾ ਦੇ ਪਿੰਡ ਕਰਨੀਖੇੜਾ ਵਿਖੇ ਕੀਤੀ ਗਈ। ਇਸ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਇਆ ਗਿਆ। ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਬੀ.ਟੀ.ਐੱਮ. ਰਾਜਦਵਿੰਦਰ ਸਿੰਘ ਅਤੇ ਸਰਕਲ ਇੰਚਾਰਜ ਸੁਖਦੀਪ ਸਿੰਘ ਵੱਲੋਂ ਪੀਕੋ ਪ੍ਰੋਜੈਕਟਰ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਫ਼ਸਲ ਸਬੰਧੀ ਜਾਣਕਾਰੀ ਦਿੱਤੀ ਗਈ। (Sowing of Paddy)

ਉਨ੍ਹਾਂ ਨੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ ਵਿਭਾਗ ਵੱਲੋਂ ਦਿੱਤੇ ਪੋਰਟਲ https://agrimachinerypb.com/home/DSR22 ਤੇ ਝੋਨੇ ਦੀ ਸਿੱਧੀ ਬਿਜਾਈ ਲਈ ਅਪਲਾਈ ਕੀਤਾ ਹੈ ਉਨ੍ਹਾਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਵੱਲੋਂ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਵੀ ਦਿੱਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਲਿਆਉਣ ਲਈ ਝੋਨੇ ਦੀਆਂ ਛੇਤੀ ਪੱਕਣ ਵਾਲੀਆਂ ਕਿਸਮਾਂ ਅਤੇ ਬਾਸਮਤੀ ਨੂੰ ਤਰਜੀਹ ਦੇ ਸਕਦੇ ਹਨ । ਉਨ੍ਹਾਂ ਦੱਸਿਆ ਇਸ ਤਕਨੀਕ ਨਾਲ ਪਾਣੀ ਤੇ ਮਜ਼ਦੂਰੀ ਦੇ ਖ਼ਰਚੇ ਦੀ ਬੱਚਤ ਹੁੰਦੀ ਹੈ ਤੇ ਅਗਲੀ ਫ਼ਸਲ ਦੇ ਝਾੜ ‘ਚ ਵੀ ਵਾਧਾ ਹੁੰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਨਰਮੇ ਦੀ ਫਸਲ ਦੇ ਵਧੇਰੇ ਝਾੜ ਲੈਣ ਲਈ ਕਿਸਾਨਾਂ ਨੂੰ ਕਿਸ ਪ੍ਰਕਾਰ ਦੀਆਂ ਕਿੰਨੀ ਮਾਤਰਾ ਵਿੱਚ ਖਾਦਾਂ ਤੇ ਸਪਰੇਆਂ ਆਦਿ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ।