ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਪਾਵਰਕੌਮ ਦੇ ਗੇਟ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ 

Protest
ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਪਾਵਰਕੌਮ ਦੇ ਗੇਟ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ 

ਪਾਵਰਕੌਮ ਮੈਨੇਜਮੈਂਟ ਨੂੰ ਦਿੱਤਾ ਸੰਘਰਸ਼ ਦਾ ਨੋਟਿਸ (Protest)

(ਸੱਚ ਕਹੂੰ ਨਿਊਜ) ਪਟਿਆਲਾ। ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ:49) ਦੀ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਮੁਤਾਬਕ ਅੱਜ ਸੂਬਾ ਪ੍ਰਧਾਨ ਕਿਸ਼ਨ ਸਿੰਘ ਔਲਖ ਦੀ ਅਗਵਾਈ ਹੇਠ ਪਾਵਰਕੌਮ ਦੇ ਹੈੱਡ ਆਫਿਸ ਪਟਿਆਲਾ ਸਾਹਮਣੇ ਪੰਜਾਬ ਪੱਧਰ ’ਤੇ ਬਿਜਲੀ ਕਾਮਿਆਂ ਨੇ ਟੋਕਨ ਸ਼ਮੂਲੀਅਤ ਕਰਕੇ ਰੋਹ ਭਰਪੂਰ ਨਾਅਰੇਬਾਜ਼ੀ ਕਰਕੇ ਪਾਵਰਕੌਮ ਮੈਨੇਜਮੈਂਟ ਨੂੰ ਸੰਘਰਸ਼ ਨੋਟਿਸ ਸੌਪਿਆ। (Protest)

ਇਸ ਮੌਕੇ ਵੱਖ-2 ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਪਾਸੋਂ ਮੰਗ ਕੀਤੀ ਕਿ ਸੀ.ਆਰ.ਏ. 295/19 ਤਹਿਤ ਭਰਤੀ ਕੀਤੇ ਗਏ ਸਹਾਇਕ ਲਾਈਨਮੈਨ ਸਾਥੀਆਂ ਤੇ ਜਾਅਲੀ ਤਜ਼ਰਬਾ ਸਰਟੀਫਿਕੇਟਾਂ ਦੇ ਬਹਾਨੇ ਹੇਠ ਪਾਏ ਗਏ ਝੂਠੇ ਪਰਚੇ ਰੱਦ ਕੀਤੇ ਜਾਣ, ਪਰਖ ਕਾਲ ਪੂਰਾ ਕਰ ਚੁੱਕੇ ਸਾਥੀਆਂ ਨੂੰ ਪੂਰੇ ਸਕੇਲ ਲਾਗੂ ਕਰਕੇ ਤਨਖਾਹਾਂ ਜਾਰੀ ਕੀਤੀਆਂ ਜਾਣ, ਸੀ.ਆਰ.ਏ. 293/19, 294/19 ਅਤੇ 296/19 ਤਹਿਤ ਭਰਤੀ ਕੀਤੇ ਗਏ ਮੁਲਾਜਮਾਂ ਨੂੰ ਕੇਂਦਰ ਸਰਕਾਰ ਦੇ ਸੱਤਵੇਂ ਪੇਅ-ਕਮਿਸ਼ਨ ਦੀ ਥਾਂ ’ਤੇ ਪੰਜਾਬ ਸਰਕਾਰ ਦੇ ਛੇਵੇਂ ਪੇਅ ਕਮਿਸ਼ਨ ਅਨੁਸਾਰ ਤਨਖਾਹ ਸਕੇਲ ਲਾਗੂ ਕੀਤੇ ਜਾਣ, ਪਟਿਆਲਾ ਸਰਕਲ ਦੇ ਡਿਸਮਿਸ ਕੀਤੇ ਗਏ ਆਗੂਆਂ ਨੂੰ ਬਹਾਲ ਕੀਤਾ ਜਾਵੇ,

ਇਹ ਵੀ ਪੜ੍ਹੋ : ਅੰਮ੍ਰਿਤਸਰ ਅਤੇ ਤਰਨਤਾਰਨ ’ਚ ਮਿਲੇ ਪਾਕਿਸਤਾਨੀ ਡਰੋਨ

ਫਰੀਦਕੋਟ ਤੇ ਮੁਕਤਸਰ ਸਰਕਲ ਦੇ ਆਗੂਆਂ ਦੀਆਂ ਵਿਕਟੇਮਾਈਜੇਸ਼ਨਾਂ ਰੱਦ ਕੀਤੀਆਂ ਜਾਣ, ਤੇ ਸੂਬਾ ਕਮੇਟੀ ਨੂੰ ਮੀਟਿੰਗ ਦੇ ਕੇ ਮੰਗ ਪੱਤਰ ਵਿੱਚ ਦਰਜ ਬਾਕੀ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਬੁਲਾਰਿਆਂ ਨੇ ਮੈਨੇਜਮੈਂਟ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਜੱਥੇਬੰਦੀ ਵੱਲੋਂ 7 ਦਸੰਬਰ ਨੂੰ ਹੈੱਡ ਆਫਿਸ ਸਾਹਮਣੇ ਪਰਿਵਾਰਾਂ ਸਮੇਤ ਸੂਬਾਈ ਧਰਨਾ/ਮੁਜਾਹਰਾ ਕੀਤਾ ਜਾਵੇਗਾ। ਇਸ ਮੌਕੇ ਸੂਬਾ ਆਗੂ ਜਗਤਾਰ ਸਿੰਘ ਖੁੰਡਾ, ਜਸਵਿੰਦਰ ਸਿੰਘ ਖੰਨਾ, ਚੰਦਰ ਸ਼ਰਮਾ, ਮਲਕੀਅਤ ਸਿੰਘ ਸੈਂਸਰਾ, ਭੁਪਿੰਦਰ ਸਿੰਘ, ਸੰਤੋਖ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ। (Protest)