ਪੰਚਾਇਤ ਵੱਲੋਂ ਪਿੰਡ ਦੀਆਂ ਕੁੜੀਆਂ ਤੇ ਔਰਤਾਂ ਨੂੰ ਪ੍ਰੋਗਰਾਮ ’ਚ ਸ਼ਾਮਲ ਹੋਣ ਦਾ ਦਿੱਤਾ ਗਿਆ ਸੱਦਾ
- ਕੁੜੀਆਂ ਨੂੰ ਦਿੱਤਾ ਗਿਆ ਗਿਫਟ ਤੇ ਖਾਣ-ਪੀਣ ਦਾ ਕੀਤਾ ਗਿਆ ਪ੍ਰਬੰਧ
Teej Festival: (ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ’ਚ ਪੈਂਦੇ ਪਿੰਡ ਬਠੋਈ ਖੁਰਦ ਦੀ ਸਮੂਹ ਗ੍ਰਾਮ ਪੰਚਾਇਤ ਵੱਲੋਂ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਮੂਹ ਪਿੰਡ ਦੀਆਂ ਲੜਕੀਆਂ ਨੂੰ ਪੰਚਾਇਤ ਵੱਲੋਂ ਗਿਫਟ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਰਿੰਕੂ ਨੇ ਦੱਸਿਆ ਕਿ ਸਰਪੰਚ ਰਣਧੀਰ ਸਿੰਘ ਅਤੇ ਉਨ੍ਹਾਂ ਦੀ ਸਮੂਹ ਪੰਚਾਇਤ ਵੱਲੋਂ ਪਿੰਡ ਦੇ ਸਰਕਾਰੀ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ’ਚ ਸਮੂਹ ਸਕੂਲ ਦਾ ਸਟਾਫ ਵੀ ਮੌਜੂਦ ਸੀ।
ਉਨ੍ਹਾਂ ਦੱਸਿਆ ਕਿ ਪੰਚਾਇਤ ਵੱਲੋਂ ਸਮੂਹ ਪਿੰਡ ਦੀਆਂ ਕੁੜੀਆਂ ਤੇ ਔਰਤਾਂ ਨੂੰ ਸੱਦਾ ਦਿੱਤਾ ਗਿਆ ਕਿ ਸਮੂਹ ਪਿੰਡ ਰਲ ਕੇ ਸਰਕਾਰੀ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਏਗਾ। ਜਿਸ ਤਹਿਤ ਵੱਡੀ ਗਿਣਤੀ ’ਚ ਪਿੰਡ ਦੀਆਂ ਕੁੜੀਆਂ ਤੇ ਔਰਤਾਂ ਦੇ ਪੁੱਜ ਕੇ ਬੜੀ ਧੂਮ-ਧਾਮ ਨਾਲ ਤੀਆਂ ਦਾ ਤਿਉਹਾਰ ਮਨਾਇਆ। ਇਸ ਮੌਕੇ ਕੁੜੀਆਂ ਵੱਲੋਂ ਗਿੱਧਾ, ਭੰਗੜਾ ਪਾਉਂਦਿਆਂ ਤਿਉਹਾਰ ਦੀ ਖੁਸੀ ਇੱਕ-ਦੂਜੇ ਨਾਲ ਸਾਂਝੀ ਕੀਤੀ ਗਈ। ਇਸ ਮੌਕੇ ਸਮੂਹ ਪੰਚਾਇਤ ਵੱਲੋਂ ਪੁੱਜੀਆਂ ਲੜਕੀਆਂ ਤੇ ਔਰਤਾਂ ਲਈ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਅਤੇ ਉਨ੍ਹਾਂ ਨੂੰ ਗਿਫਟ ਵੀ ਦਿੱਤੇ ਗਏ।
ਇਹ ਵੀ ਪੜ੍ਹੋ: Drug Free Punjab Campaign: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਹੈ ਲੋਕਾਂ ਦਾ ਭਰਵਾਂ ਹੁੰਗਾਰਾ : ਵਿਧਾਇਕ …

ਇਸ ਮੌਕੇ ਸੰਬੋਧਨ ਕਰਦਿਆ ਸਰਪੰਚ ਰਣਧੀਰ ਸਿੰਘ ਨੇ ਕਿਹਾ ਕਿ ਸਾਨੂੰ ਸਭ ਨੂੰ ਕੁੜੀਆਂ ਦੇ ਤਿਉਹਾਰ ਵੱਧ ਤੋਂ ਵੱਧ ਮਨਾਉਣੇ ਚਾਹੀਦੇ ਹਨ ਤਾਂ ਜੋ ਲੋਕ ਕੁੜੀਆਂ ਨੂੰ ਕੁੱਖ ’ਚ ਮਾਰਨ ਤੋਂ ਪਹਿਲਾ ਸੋ ਵਾਰੀ ਸੋਚਣ ਅਤੇ ਕੁੜੀਆ ਜਨਮ ਦੇ ਕੇ ਉਨ੍ਹਾਂ ਨੂੰ ਪੜ੍ਹਾ ਲਿਖਾ ਕੇ ਇੱਕ ਚੰਗਾ ਇਨਸਾਨ ਬਣਾਉਣ। ਇਸ ਮਨਾਏ ਗਏ ਤਿਉਹਾਰ ਦੀ ਸਮੂਹ ਪਿੰਡ ਵਾਸੀਆਂ ਨੇ ਬਹੁਤ ਪ੍ਰਸੰਸਾ ਕੀਤੀ। ਇਸ ਮੌਕੇ ਸਮੂਹ ਪੰਚਾਇਤ ਮੈਂਬਰ, ਪਿੰਡ ਦੇ ਮੋਹਤਬਰ ਵਿਅਕਤੀ, ਔਰਤਾਂ, ਬੱਚੇ ਅਤੇ ਕੁੜੀਆਂ ਵੱਡੀ ਗਿਣਤੀ ’ਚ ਮੌਜੂਦ ਸਨ। Teej Festival