Punjab News: ਪੰਜਾਬ ਭਰ ਦੇ ਤਹਿਸੀਲਦਾਰ ਗਏ ਹੜਤਾਲ ’ਤੇ, ਜਾਣੋ ਕੀ ਹੈ ਕਾਰਨ

Punjab News

Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਭਰ ਦੇ ਤਹਿਸੀਲਦਾਰਾਂ ਅਤੇ ਤਹਿਸੀਲਾਂ ਦੇ ਮੁਲਾਜ਼ਮਾਂ ਵੱਲੋਂ ਵੀਰਵਾਰ ਨੂੰ ਆਪਣਾ ਕੰਮਕਾਜ ਬੰਦ ਕਰਕੇੇ ਹੜਤਾਲ ’ਤੇ ਚਲੇ ਗਏ ਹਨ। ਜਿਸ ਕਾਰਨ ਤਹਿਸੀਲਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਕੰਮ ਜਾਂ ਫਿਰ ਰਜਿਸਟਰੀ ਨਹੀਂ ਹੋਈ। ਤਹਿਸੀਲ ਦਫ਼ਤਰਾਂ ਵਿੱਚ ਹੜਤਾਲ ਹੋਣ ਕਰਕੇ ਆਮ ਲੋਕਾਂ ਨੂੰ ਕਾਫ਼ੀ ਜ਼ਿਆਦਾ ਖੱਜਲ-ਖੁਆਰ ਹੋਣ ਦੇ ਨਾਲ ਹੀ ਬਿਨਾਂ ਕੰਮ ਕਰਵਾਏ ਵਾਪਸ ਜਾਣਾ ਪਿਆ। ਤਹਿਸੀਲਦਾਰਾਂ ਵੱਲੋਂ ਇੱਕ ਦਿਨ ਦੀ ਹੜਤਾਲ ਕਰਨ ਦੇ ਨਾਲ ਹੀ ਆਪਣੀ ਯੂਨੀਅਨ ਦੇ ਪ੍ਰਧਾਨ ਸੁਖਚਰਨਪ੍ਰੀਤ ਸਿੰਘ ਨੂੰ ਤੁਰੰਤ ਵਿਜੀਲੈਂਸ ਦੀ ਹਿਰਾਸਤ ਵਿੱਚੋਂ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਅਧੀਨ ਪੈਂਦੀ ਤਪਾ ਮੰਡੀ ਦੇ ਤਹਿਸੀਲਦਾਰ ਉਨ੍ਹਾਂ ਵੱਲੋਂ ਕਥਿਤ ਤੌਰ ’ਤੇ ਰਿਸ਼ਵਤ ਲਏ ਜਾਣ ਦੀ ਖ਼ਬਰ ਵਿਜੀਲੈਂਸ ਨੂੰ ਮਿਲੀ ਸੀ ਤਾਂ ਵਿਜੀਲੈਂਸ ਦੀ ਇੱਕ ਟੀਮ ਵੱਲੋਂ ਤਹਿਸੀਲਦਾਰ ਸੁਖਚਰਨਪ੍ਰੀਤ ਸਿੰਘ ਨੂੰ ਰੰਗੇ ਹੱਥੀਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਵਿਜੀਲੈਂਸ ਦੀ ਇਸ ਕਾਰਵਾਈ ਤੋਂ ਭੜਕੇ ਪੰਜਾਬ ਭਰ ਦੇ ਤਹਿਸੀਲਦਾਰਾਂ ਵੱਲੋਂ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਗਿਆ ਸੀ। Punjab News

Read Also : Punjab News: ਨਵੇਂ ਵਿਧਾਇਕਾਂ ਦਾ ਦੋ ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ

ਤਹਿਸੀਲਦਾਰ ਯੂਨੀਅਨ ਦੇ ਆਗੂ ਲਛਮਣ ਸਿੰਘ ਨੇ ਦੱਸਿਆ ਕਿ ਸੁਖਚਰਨਪ੍ਰੀਤ ਸਿੰਘ ਲੰਬੇ ਸਮੇਂ ਤੋਂ ਤਹਿਸੀਲਦਾਰਾਂ ਦੀ ਯੂਨੀਅਨ ਦੀ ਪ੍ਰਧਾਨਗੀ ਕਰਨ ਦੇ ਨਾਲ ਹੀ ਸਰਕਾਰ ਕੋਲ ਮੁੱਦੇ ਚੁੱਕਦੇ ਰਹਿੰਦੇ ਹਨ। ਉਨ੍ਹਾਂ ਵੱਲੋਂ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਵਿਰੋਧ ਕੀਤਾ ਜਾਂਦਾ ਰਿਹਾ ਹੈ, ਜਿਸ ਕਾਰਨ ਹੀ ਵਿਜੀਲੈਂਸ ਦੇ ਸਹਾਰੇ ਪੰਜਾਬ ਸਰਕਾਰ ਵੱਲੋਂ ਝੂਠੇ ਕੇਸ ਵਿੱਚ ਫਸਾਉਂਦੇ ਹੋਏ ਸੁਖਚਰਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਲਛਮਣ ਸਿੰਘ ਨੇ ਕਿਹਾ ਕਿ ਤਹਿਸੀਲਦਾਰ ਯੂਨੀਅਨ ਕਿਸੇ ਵੀ ਹਾਲਤ ਵਿੱਚ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਸੁਖਚਰਨਪ੍ਰੀਤ ਸਿੰਘ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਅਗਲਾ ਸੰਘਰਸ਼ ਜਲਦ ਹੀ ਐਲਾਨ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here