ਸਾਡੇ ਨਾਲ ਸ਼ਾਮਲ

Follow us

26.3 C
Chandigarh
Tuesday, February 24, 2026
More
    Home Breaking News Body Donation...

    Body Donation: ਸੇਵਾਦਾਰ ਤੇਜਾ ਸਿੰਘ ਇੰਸਾਂ ਬਣੇ ਬਲਾਕ ਬਠਿੰਡਾ ਦੇ 119ਵੇਂ ਸਰੀਰਦਾਨੀ

    Body Donation
    ਬਠਿੰਡਾ : ਸੇਵਾਦਾਰ ਤੇਜਾ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਰਵਾਨਾ ਕਰਦੇ ਹੋਏ ਪਰਿਵਾਰਕ ਮੈਂਬਰ ਅਤੇ ਸਾਧ-ਸੰਗਤ ਤਸਵੀਰ : ਸੁਖਨਾਮ

    ਪਰਿਵਾਰ ਵੱਲੋਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ | Body Donation

    Body Donation: (ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 167 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 119ਵਾਂ ਸਰੀਰਦਾਨ ਹੋਇਆ।

    ਬਲਾਕ ਬਠਿੰਡਾ ਦੇ ਏਰੀਆ ਲਾਲ ਸਿੰਘ ਨਗਰ ਦੇ ਡੇਰਾ ਸ਼ਰਧਾਲੂਆਂ ਵੱਲੋਂ ਆਪਣੇ ਪਿਤਾ ਤੇਜਾ ਸਿੰਘ ਇੰਸਾਂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਵੇਰਵਿਆਂ ਅਨੁਸਾਰ ਸ਼ਾਹ ਸਤਿਨਾਮ ਜੀ ਗਰੀਨ ਐਸ ਵੈੱਲਫੇਅਰ ਕਮੇਟੀ ਅਤੇ ਫੋਟੋ ਸੰਮਤੀ ਦੇ ਸੇਵਾਦਾਰ ਤੇਜਾ ਸਿੰਘ ਇੰਸਾਂ (80) ਬੀੜ ਰੋਡ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸ ਦੇ ਬੇਟੇ ਹਰਕ੍ਰਿਸ਼ਨ ਇੰਸਾਂ, ਸੋਹਨ ਸਿੰਘ ਇੰਸਾਂ, ਗੁਰਪ੍ਰੀਤ ਸਿੰਘ ਇੰਸਾਂ, ਧੀ ਸੁਖਮੰਦਰ ਕੌਰ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸ, ਜਲੰਧਰ (ਪੰਜਾਬ) ਨੂੰ ਦਾਨ ਕੀਤਾ। ਤੇਜਾ ਸਿੰਘ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਤੇਜਾ ਸਿੰਘ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ।

    ਇਹ ਵੀ ਪੜ੍ਹੋ: Welfare Work: ਬਲਾਕ ਰਾਮਪੁਰਾ ਫੂਲ ਦੇ ਸੁਖਦੇਵ ਸਿੰਘ ਇੰਸਾਂ ਹੋਏ ਸਰੀਰਦਾਨੀਆਂ ’ਚ ਸ਼ਾਮਲ

    ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਦੱਸਿਆ ਕਿ ਬੀਤੀ ਰਾਤ ਤੇਜਾ ਸਿੰਘ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਉਨ੍ਹਾਂ ਮੌਤ ਉਪਰੰਤ ਸਰੀਰਦਾਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਏਰੀਆ ਪ੍ਰੇਮੀ ਸੇਵਕ ਰਕੇਸ਼ ਇੰਸਾਂ ਨੇ ਦੱਸਿਆ ਕਿ ਸੇਵਾਦਾਰ ਤੇਜਾ ਸਿੰਘ ਇੰਸਾਂ ਦਰਬਾਰ ਦੇ ਅਣਥੱਕ ਸੇਵਾਦਾਰ ਸਨ ਉਨ੍ਹਾਂ ਲਗਭਗ 44 ਸਾਲ ਪਹਿਲਾਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਪਾਸੋਂ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ।

    ਇਸ ਮੌਕੇ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਦੇ ਪ੍ਰੇਮੀ ਸੇਵਕ ਮੇਜਰ ਸਿੰਘ ਇੰਸਾਂ, ਏਰੀਆ ਲਾਲ ਸਿੰਘ ਨਗਰ ਦੇ ਪੇ੍ਰਮੀ ਸੇਵਕ ਭੈਣ ਪਰਮਜੀਤ ਕੌਰ ਇੰਸਾਂ, ਸੀਨੀਅਰ ਪ੍ਰੇਮੀ ਸੰਮਤੀ ਸੇਵਾਦਾਰ ਭਰਪੂਰ ਸਿੰਘ ਇੰਸਾਂ, ਗੁਰਦੀਪ ਇੰਸਾਂ, ਭੈਣ ਰਾਮ ਪਿਆਰੀ ਇੰਸਾਂ, ਬਲਜੀਤ ਇੰਸਾਂ, ਕਰਮਜੀਤ ਇੰਸਾਂ, ਸਰਜੀਤ ਇੰਸਾਂ, ਜਸਵੀਰ ਇੰਸਾਂ, ਪ੍ਰੇਮੀ ਸੰਮਤੀ ਸੇਵਾਦਾਰ ਗੁਰਮੇਲ ਸਿੰਘ ਇੰਸਾਂ, ਹਰਬੰਸ ਸਿੰਘ ਇੰਸਾਂ, ਭੈਣ ਗੁਰਪ੍ਰੀਤ ਕੌਰ ਇੰਸਾਂ, ਬਬਿਤਾ ਇੰਸਾਂ, ਪੰਮੀ ਇੰਸਾਂ, ਗਗਨ ਇੰਸਾਂ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਸਾਧ-ਸੰਗਤ ਹਾਜ਼ਰ ਸੀ।

    LEAVE A REPLY

    Please enter your comment!
    Please enter your name here