ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ, ਇੱਕ ਹਫਤੇ ’ਚ ਮੰਗਿਆ ਜਵਾਬ

Congress-2

ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ, ਇੱਕ ਹਫਤੇ ’ਚ ਮੰਗਿਆ ਜਵਾਬ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕਾਂਗਰਸ ‘ਚ ਚੱਲ ਲੰਮੇ ਸਮੇਂ ਤੋਂ ਚੱਲ ਰਹੀ ਲੜਾਈ ਨੂੰ ਦੇਖਦੇ ਹੋਏ ਹੁਣ ਕਾਂਗਰਸ ਹਾਈਕਮਾਂਡ ਸਖਤ ਹੋ ਗਈ ਹੈ। ਹਾਈਕਮਾਂਡ ਹੁਣ ਕਿਸੇ ਵੀ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਨੂੰ ਬਰਦਾਸ਼ਤ ਕਰਨ ਦੇ ਮੂਡ ਵਿੱਚ ਨਹੀਂ ਹੈ।  ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕਾਂਗਰਸ ਹਾਈਕਮਾਨ ਨੇ ਜਾਖੜ ਨੂੰ ਪਾਰਟੀ ਅਨੁਸ਼ਾਸ਼ਨ ਭੰਗ ਕਰਨ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਜਾਖੜ ਖਿਲਾਫ ਮਿਲ ਰਹੀਆਂ ਸਿਕਾਇਤਾਂ ਦੇ ਆਧਾਰ ’ਤੇ ਪਾਰਟੀ ਅਨੁਸ਼ਾਸ਼ਨ ਕਮੇਟੀ ਨੇ ਕਾਰਵਾਈ ਕਰਦਿਆਂ ਉਨਾਂ ਨੂੰ ਇੱਕ ਹਫਤੇ ’ਚ ਜਵਾਬ ਦਾਖਲ ਕਰਨ ਲਈ ਕਿਹਾ ਹੈ। ਇਸ ਤੋਂ ਬਾਅਦ ਹਾਈਕਮਾਨ ਉਨਾਂ ਖਿਲਾਫ ਕੋਈ ਐਕਸ਼ਨ ਲਵੇਗੀ।

ਕਾਂਗਰਸ ਪਾਰਟੀ ਦੇ ਸੂਤਰਾਂ ਅਨੁਸਾਰ ਚੋਣਾਂ ਤੋਂ ਪਹਿਲਾਂ ਅਤੇ ਇਸ ਦੌਰਾਨ ਕੀਤੇ ਗਏ ਸਾਰੇ ਟਵੀਟਾਂ, ਬਿਆਨਾਂ ਅਤੇ ਇੰਟਰਵਿਊਆਂ ਵਿਚ ਜਾਖੜ (Sunil Jakhar) ਨੇ ਕਾਂਗਰਸ ਜਾਂ ਇਸ ਦੇ ਆਗੂਆਂ ਖਿਲਾਫ ਕੀ ਕਿਹਾ ਹੈ, ਇਸ ਦਾ ਪੂਰਾ ਰਿਕਾਰਡ ਇਕੱਠਾ ਕੀਤਾ ਗਿਆ ਹੈ। ਅਨੁਸ਼ਾਸਨੀ ਕਮੇਟੀ ਨੇ ਵੀ ਇਹ ਵੀ ਜਾਂਚ ਕਰਵਾਈ ਸੀ ਕਿ ਜਿਹੜੀਆਂ ਸ਼ਿਕਾਇਤਾਂ ਆਈਆਂ ਹਨ ਉਨਾਂ ’ਚ ਕਿੰਨੀ ਕੁ ਸੱਚਾਈ ਹੈ।

ਐਸਸੀ ਭਾਈਚਾਰਾ ਜਾਖੜ ਖ਼ਿਲਾਫ਼ ਸਖਤ

ਜਿਕਰਯੋਗ ਹੈ ਇਸ ਤੋਂ ਪਹਿਲਾਂ ਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਸੀ। ਜਾਖੜ ਦੀਆਂ ਭੱਦੀਆਂ ਟਿੱਪਣੀਆਂ ਕਾਰਨ ਪੰਜਾਬ ਭਰ ਵਿੱਚ ਐਸਸੀ ਭਾਈਚਾਰਾ ਜਾਖੜ ਖ਼ਿਲਾਫ਼ ਰੋਸ ਪ੍ਰਗਟ ਕਰ ਰਿਹਾ ਹੈ ਤੇ ਥਾਂ-ਥਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਜਾਖੜ ਵਿਰੁੱਧ ਐਸਸੀ-ਐਸਟੀ ਐਕਟ ਤਹਿਤ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ। ਹਾਲ ਹੀ ‘ਚ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਵੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਰਾਹੁਲ ਗਾਂਧੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਇਨਾਂ ਆਗੂਆਂ ਕਾਰਨ ਪੰਜਾਬ ’ਚ ਕਾਂਗਰਸ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ।

ਦਿੱਲੀ ਵਿੱਚ ਬੈਠੇ ਆਗੂਆਂ ਨੂੰ ਵੀ ਇਹ ਅਹਿਸਾਸ ਹੈ ਕਿ ਪੰਜਾਬ ਵਿੱਚ ਕਾਂਗਰਸ ਦੀ ਹਾਰ ਦਾ ਸਭ ਤੋਂ ਵੱਡਾ ਕਾਰਨ ਇਕਜੁਟਤਾ ਦੀ ਘਾਟ, ਆਪਸੀ ਰੰਜਿਸ਼, ਇੱਕ ਦੂਜੇ ਨੂੰ ਨੀਵਾਂ ਦਿਖਾਉਣ ਦੀ ਨੀਤੀ ਰਹੀ ਹੈ। ਜਿਸ ਕਾਰਨ ਪਾਰਟੀ ਨੂੰ ਨੁਕਸਾਨ ਝੱਲਣਾ ਪਿਆ। ਛੇਤੀ ਹੀ ਪਾਰਟੀ ਦਾ ਅਨੁਸ਼ਾਸ਼ਨ ਭੰਗ ਕਰਨ ਵਾਲਿਆਂ ਖਿਲਾਫ ਐਕਸ਼ਨ ਲਿਆ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ