ਪਿੰਡ ਹੱਸਨ ਭੱਟੀ ਦੇ ਦੋ ਕਿਸਾਨਾਂ ਦੀ 10 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ
- ਕਣਕ ਵਿੱਚ ਅੱਗ ਲੱਗਣ ਦਾ ਕਾਰਨ ਖੇਤਾਂ ਵਿੱਚੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
Wheat Crop Fire: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਫ਼ਰੀਦਕੋਟ ਦੇ ਨੇੜੇ ਪਿੰਡ ਹੱਸਨ ਭੱਟੀ ਵਿੱਚ ਸਥਿਤ ਦੋ ਕਿਸਾਨਾਂ ਦੀ ਪੱਕੀ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿੱਚ ਦੂਰ-ਦੂਰ ਤੱਕ ਫੈਲ ਗਈ, ਜਿਸ ਵਿੱਚ ਉਨ੍ਹਾਂ ਦੀ 10 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਦੇ ਆਉਣ ਤੋਂ ਪਹਿਲਾਂ, ਪਿੰਡ ਦੇ ਆਲੇ-ਦੁਆਲੇ ਰਹਿਣ ਵਾਲੇ ਕਿਸਾਨਾਂ ਨੇ ਕਿਸੇ ਤਰ੍ਹਾਂ ਅੱਗ ‘ਤੇ ਕਾਬੂ ਪਾ ਲਿਆ, ਇਸ ਦੇ ਬਾਵਜੂਦ ਲਗਭਗ 10 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ।
ਇਹ ਵੀ ਪੜ੍ਹੋ: IMD Alert: ਦੇਸ਼ ’ਚ ਫਿਰ ਤੋਂ ਗਰਮ ਲੋਅ ਅਤੇ ਬੇਮੌਸਮੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਜਾਣਕਾਰੀ ਅਨੁਸਾਰ ਪਿੰਡ ਹੱਸਨ ਭੱਟੀ ਦੇ ਕਿਸਾਨ ਜਸਮਤ ਸਿੰਘ ਪੁੱਤਰ ਗੁਰਜੰਟ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਕਰੀਬ 9:30 ਵਜੇ ਅਚਾਨਕ ਬਿਜਲੀ ਦੇ ਸ਼ਰਕਟ ਕਾਰਨ ਉਸਦੀ 7 ਏਕੜ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ ਜਿਸ ਕਾਰਨ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਅਤੇ ਉਸ ਦੇ ਨਾਲ ਹੀ ਇੱਕ ਹੋਰ ਕਿਸਾਨ ਮਲਕੀਤ ਸਿੰਘ ਦੀ 3 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਜਦੋਂ ਕਿ ਦੋਵਾਂ ਕਿਸਾਨਾਂ ਦੀਆਂ ਫ਼ਸਲਾਂ ਪੱਕ ਗਈਆਂ ਸਨ ਅਤੇ ਵਾਢੀ ਲਈ ਤਿਆਰ ਸਨ, ਪਰ ਇਸ ਤੋਂ ਪਹਿਲਾਂ ਹੀ ਇਹ ਹਾਦਸਾ ਵਾਪਰ ਗਿਆ ਜਿਸ ਕਾਰਨ ਦੋਵਾਂ ਕਿਸਾਨਾਂ ਨੂੰ ਲਗਭਗ 6 ਲੱਖ ਰੁਪਏ ਦਾ ਨੁਕਸਾਨ ਹੋਇਆ। ਕਿਸਾਨਾਂ ਨੇ ਦੱਸਿਆ ਕਿ ਇੱਕ ਏਕੜ ਤੋਂ ਲਗਭਗ 60,000 ਰੁਪਏ ਦੀ ਕਣਕ ਦੀ ਪੈਦਾਵਾਰ ਹੁੰਦੀ ਹੈ। ਜਿੱਥੇ ਉਸਦੀ 10 ਏਕੜ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ, ਉੱਥੇ ਹੀ ਉਸਨੂੰ 6 ਲੱਖ ਰੁਪਏ ਦਾ ਨੁਕਸਾਨ ਹੋਇਆ ਹੇ। ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। Wheat Crop Fire