ਕੇਂਦਰੀ ਮੰਤਰੀ ਰਾਜਨਾਥ ਸਿੰਘ ਨਾਲ ਗੱਲ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਹਾਈ ਲੇਵਲ ਦੀ ਮੀਟਿੰਗ ਬੁਲਾਈ
ਚੰਡੀਗੜ੍ਹ (ਸੱਚ ਕਹੂੰ ਨਿਊਜ਼) | ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਇਲਾਕੇ ‘ਚ ਭਾਰਤੀ ਹਵਾਈ ਸੈਨਾ ਵੱਲੋਂ ਕੀਤੇ ਗਏ ਹਮਲੇ ਤੋਂ ਬਾਦ ਪੰਜਾਬ ‘ਚ ਵੀ ਮਾਹੌਲ ਤਣਾਅ ਵਾਲਾ ਬਣ ਗਿਆ ਹੈ ਸੂਬੇ ਦੇ ਨੇੜਲੇ ਜ਼ਿਲ੍ਹਿਆਂ ਨੂੰ ਹਾਈ ਅਲਰਟ ਤੇ ਰੱਖਿਆ ਗਿਆ ਹੈ, ਜਿਸਦਾ ਐਲਾਨ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮਿਲਣ ਤੇ ਆਪਣੇ ਅਧਿਕਾਰੀਆਂ ਨਾਲ ਚਰਚਾ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਕੀਤਾ ਹੈ ਇੱਥੋਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਉੱਥੇ ਇਸ ਤੋਂ ਪਹਿਲਾਂ ਕੈਪਟਨ ਨੇ ਇਸ ਮਾਮਲੇ ਦੀ ਇੱਕ ਟਵੀਟ ਦੇ ਜ਼ਰੀਏ ਤਾਰੀਫ਼ ਕੀਤੀ ਸੀ
ਹੁਣ ਮੁੱਖ ਮੰਤਰੀ ਨੇ ਤਣਾਅ ਭਰੇ ਹਾਲਾਤਾਂ ਨਾਲ ਨਜਿੱਠਣ ਸਬੰਧੀ ਤਾਜ਼ਾ ਤਿਆਰੀਆਂ, ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਮੰਗੀ ਹੈ ਬੁੱਧਵਾਰ ਨੂੰ ਉਹ ਖੁਦ ਸਬੰਧਿਤ ਹਲਕੇ ਦਾ ਦੌਰਾ ਕਰਨਗੇ ਅਧਿਕਾਰਕ ਸੂਤਰਾਂ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਉੱਚ ਪੱਧਰੀ ਕਾਨੂੰਨੀ ਪ੍ਰਬੰਧਾਂ ਦੀ ਸਮੀਖਿਆ ਬੈਠਕ ਤੋਂ ਬਾਅਦ ਕਿਹਾ ਕਿ ਬਿਨਾ ਕਿਸੇ ਘਬਰਾਹਟ ਦੇ ਨੇੜਲੇ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਆ ਸਥਾਨਾਂ ‘ਤੇ ਪਹੁੰਚਾਇਆ ਜਾਵੇ ਸਬੰਧਿਤ ਜ਼ਿਲ੍ਹਿਆਂ ਦੇ ਡੀਸੀ ਤੇ ਐੱਸਐੱਸਪੀ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਖੁਦ ਬੁੱਧਵਾਰ ਨੂੰ ਪਠਾਨਕੋਟ ਤੋਂ ਫਿਰੋਜ਼ਪੁਰ ਤੱਕ ਸੜਕੀ ਮਾਰਗ ਰਾਹੀਂ ਦੌਰਾ ਕਰਨਗੇ
ਗੁਰਦਾਸਪੁਰ ਜ਼ਿਲ੍ਹੇ ਤੋਂ ਸਰਹੱਦ ਕੋਲੋਂ ਦੇ ਪੰਜ ਕਿੱਲੋਮੀਟਰ ਹਲਕੇ ‘ਚ ਪੈਂਦੇ ਪਿੰਡਾਂ ਦੀ ਸੂਚੀ ਮੰਗੀ ਗਈ ਹੈ ਜਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਕਦਮ ਐਮਰਜੈਂਸੀ ‘ਚ ਪਿੰਡ ਖਾਲੀ ਕਰਵਾਉਣ ਦੀ ਤਿਆਰੀ ਦੇ ਮਕਸਦ ਨਾਲ ਚੁੱਕਿਆ ਹੈ
ਦੱਸਿਆ ਜਾਂਦਾ ਹੈ ਕਿ ਇਸ ਤਰ੍ਹਾਂ ਦੀ ਤਿਆਰੀ ਹੋਰ ਜ਼ਿਲ੍ਹਿਆਂ ‘ਚ ਕੀਤੀ ਜਾ ਰਹੀ ਹੈ ਤਾਜ਼ਾ ਹਾਲਾਤਾਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਨੇ ਸਰਜੀਕਲ ਸਟਰਾਈਕ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਤੇ ਫਿਰ ਉਨ੍ਹਾਂ ਆਪਣੇ ਕਰੀਬੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਇਸ ‘ਚ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਣ ਅਵਤਾਰ ਸਿੰਘ, ਗ੍ਰਹਿ ਸਕੱਤਰ ਐੱਨ ਐਸ ਕਲਸੀ, ਡੀਜੀਪੀ ਦਿਨਕਰ ਗੁਪਤਾ, ਡੀਜੀਪੀ ਇਟੇਲੀਜੈਂਸ ਵੀਕੇ ਭਾਂਵਰਾ ਸਮੇਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਫ਼ਸਰ ਮੌਜ਼ੂਦ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ