ਪੰਜਾਬ ਹਰਿਆਣਾ ਬਾਰਡਰ ‘ਤੇ ਬਣਿਆ ਤਣਾਅ
ਸਰਸਾ (ਸੱਚ ਕਹੂੰ ਨਿਊਜ਼)। ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ‘ਚ ਰੈਲੀ ਕਰਨ ਤੋਂ ਬਾਅਦ ਹਰਿਆਣਾ ਬਾਰਡਰ ‘ਤੇ ਪਹੁੰਚੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਹਰਿਆਣਾ ਪੁਲਿਸ ਨੇ ਹਰਿਆਣਾ ‘ਚ ਦਾਖਲ ਹੋਣ ‘ਤੇ ਰੋਕ ਦਿੱਤਾ ਹੈ। ਬਾਰਡਰ ‘ਤੇ ਜਿੱਥੇ ਵੱਡੀ ਗਿਣਤੀ ‘ਚ ਪੁਲਿਸ ਫੋਰਸ ਤੈਨਾਤ ਹੈ ਉਥੇ ਹਰਿਆਣਾ ਅਤੇ ਪੰਜਾਬ ਦੇ ਕਾਂਗਰਸੀ ਵੀ ਵੱਡੀ ਗਿਣਤੀ ਮੌਜੂਦ ਹਨ। ਜਿਸ ਕਾਰਨ ਬਾਰਡਰ ‘ਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
ਇਸ ਤੋਂ ਪਹਿਲਾਂ ਪੰਜਾਬ ਦੀ ਹੱਦ ਤੇ ਪੰਜਾਬ ਯੂਥ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ, ਕੈਬਨਿਟ ਮੰਤਰੀ ਵਜਿੰਦਰ ਸਿੰਗਲਾ, ਐੱਮ ਪੀ ਰਵਨੀਤ ਬਿੱਟੂ ਵੀ ਪੁੱਜੇ ਹੋਏ ਸਨ ਤੇ ਉਨ੍ਹਾਂ ਰਾਹੁਲ ਦੀ ਹਰਿਆਣਾ ‘ਚ ਐਂਟਰੀ ਲਈ ਸਰਸਾ ਪੁਲਿਸ ਨਾਲ ਗੱਲਬਾਤ ਕੀਤੀ ਪਰ ਮੌਕੇ ‘ਤੇ ਮੌਜੂਦ ਇੰਸਪੈਕਟਰ ਦਿਨੇਸ਼ ਕੁਮਾਰ ਨੇ ਪ੍ਰੋਟੋਕਾਲ ਤਹਿਤ ਰਾਹੁਲ ਗਾਂਧੀ ਦੀ ਹਰਿਆਣਾ ਵਿੱਚ ਐਂਟਰੀ ਤੋਂ ਸਾਫ਼ ਇੰਨਕਾਰ ਕਰ ਦਿੱਤਾ।
ਇਸ ਦੌਰਾਨ ਰਾਹੁਲ ਗਾਂਧੀ ਖੁੱਦ ਟਰੈਕਟਰ ਚਲਾ ਕੇ ਪੰਜਾਬ ਹਰਿਆਣਾ ਬਾਰਡਰ ‘ਤੇ ਪਹੁੰਚੇ ਜਿੱਥੇ ਕਿ ਮਾਹੌਲ ਅਜੇ ਤਣਾਅਪੂਰਨ ਬਣਿਆ ਹੋਇਆ ਹੈ। ਜਿੱਥੇ ਪੁਲਿਸ ਤੇ ਕਾਂਗਰਸੀ ਆਗੂਆਂ ਦੀ ਗੱਲਬਾਤ ਚੱਲ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.