ਮਰਨ ਵਾਲੇ ਨੌਜਵਾਨ ਫਿਰੋਜ਼ਪੁਰ ਦੇ ਰਹਿਣ ਵਾਲੇ | Road Accident
- ਇੱਕ ਨੌਜਵਾਨ ਦੇ ਜ਼ਖਮੀ ਹੋਣ ਦੀ ਖਬਰ | Road Accident
ਫਿਰੋਜ਼ਪੁਰ (ਸੱਤਪਾਲ ਥਿੰਦ)। ਪੰਜਾਬ ਦੇ ਜ਼ਿਲ੍ਹਾ ਤਰਨ-ਤਾਰਨ ਦੇ ਅਧੀਨ ਆਉਂਦੇ ਹਰੀਕੇ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ । ਸੜਕ ’ਤੇ ਖਲੋਤੇ ਟਰਾਲੇ ’ਚ ਗੱਡੀ ਵੱਜਣ ਨਾਲ ਕਾਰ ਸਵਾਰ 4 ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਉੱਥੇ ਹੀ ਇਸ ਮਾਮਲੇ ਸਬੰਧੀ ਮੌਕੇ ’ਤੇ ਪਹੁੰਚੀ ਥਾਣਾ ਪੁਲਿਸ ਨੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰ ਦਿਲਬਾਗ ਸਿੰਘ ਨੇ ਦੱਸਿਆ ਕੀ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਵਾਪਸ ਪਿੰਡ ਗੁਰੂ ਹਰਿਰਾਇ ਸਾਹਿਬ ਨੂੰ ਪਰਤ ਰਹੇ ਸਨ। (Road Accident)
ਇਹ ਵੀ ਪੜ੍ਹੋ : ਪਸ਼ੂਪਾਲਣ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ
ਕਿ ਹਰੀਕੇ ਨਜਦੀਕ ਅੰਮ੍ਰਿਤਸਰ ਤੋਂ ਹਰੀਕੇ ਅੰਦਰ ਨਵੇਂ ਹਾਈਵੇ ਤੇ ਕਰੀਬ ਸਵਾ 12 ਵਜੇ ਹਾਈਵੇ ਉੱਪਰ ਇੱਕ ਕੰਟੇਨਰ ਖਰਾਬ ਹੋਣ ਕਾਰਨ ਹਾਈਵੇ ਉੱਪਰ ਹੀ ਖੜਾ ਸੀ। ਜਿਸ ਪਿੱਛੇ ਇੱਕ 18 ਟੈਰੀ ਟਰਾਲਾ ਖੜ੍ਹਾ ਸੀ ਅਤੇ ਧੁੰਦ ਜਿਆਦਾ ਸੰਘਣੀ ਹੋਣ ਕਰਕੇ ਸਵਿਫਟ ਕਾਰ ਪੀਬੀ 05 ਏ ਈ 66 36 ਉਸ ਟਰਾਲੇ ’ਚ ਜਾ ਵੱਜੀ। ਜਿਸ ਨਾਲ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਜਦੋਂ ਉੱਥੋਂ ਲੰਘਦੇ ਲੋਕਾਂ ਦੀ ਮੱਦਦ ਨਾਲ ਉਕਤ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਉਥੇ ਡਾਕਟਰਾਂ ਨੇ ਚਾਰੇ ਨੌਜਵਾਨਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਿਨ੍ਹਾਂ ਦੀ ਪਛਾਣ ਪਰਮਜੀਤ ਸਿੰਘ ਗੁਰਦੇਵ ਸਿੰਘ ਰੋਬਨਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਵਜੋਂ ਹੋਈ ਹੈ। (Road Accident)
ਦਿਲਬਾਗ ਸਿੰਘ ਨੇ ਦੱਸਿਆ ਕਿ ਕਾਰ ਦਾ ਡਰਾਈਵਰ ਬਲਵਿੰਦਰ ਸਿੰਘ ਜੋ ਕਿ ਹਾਦਸੇ ’ਚ ਜਖਮੀ ਹੋ ਗਿਆ ਹੈ। ਉਥੇ ਹੀ ਮੌਕੇ ’ਤੇ ਪਹੁੰਚੇ ਥਾਣਾ ਹਰੀਕੇ ਦੇ ਮੁਖੀ ਐੱਸਐੱਚਓ ਕੇਵਲ ਸਿੰਘ ਨੇ ਦੱਸਿਆ ਕਿ ਟਰਾਲੇ ’ਚ ਵਜੇ ਸਵਿਫਟ ਕਾਰ ’ਚ ਸਵਾਰ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ ਹੈ ਅਤੇ ਇਸ ਮਾਮਲੇ ਸਬੰਧੀ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਕਬਜੇ ’ਚ ਲੈ ਲਿਆ ਹੈ ਅਤੇ ਪਰਿਵਾਰ ਦੇ ਬਿਆਨ ਕਲਮ ਬੰਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਜਿਸ ਤਰ੍ਹਾਂ ਦੇ ਵੀ ਬਿਆਨ ਦਰਜ ਕਰਵਾਵੇਗਾ। ਉਸ ਮੁਤਾਬਕ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। (Road Accident)