ਲੁਧਿਆਣਾ ’ਚ ਵਾਪਰਿਆ ਭਿਆਨਕ ਹਾਦਸਾ, ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Sirsa News

Terrible accident Ludhiana | ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਲੁਧਿਆਣਾ (ਸੱਚ ਕਹੂੰ ਨਿਊਜ਼)। ਸੋਮਵਾਰ ਦੇਰ ਰਾਤ ਚੰਡੀਗੜ੍ਹ ਰੋਡ ’ਤੇ ਇਕ ਵੱਡਾ ਹਾਦਸਾ (Terrible accident Ludhiana) ਵਾਪਰਿਆ, ਜਿਸ ’ਚ 5 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ’ਚ 3 ਲੜਕੀਆਂ ਅਤੇ 2 ਲੋਕ ਸ਼ਾਮਲ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਸੀਐਮਸੀ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿੱਚ ਜ਼ਖ਼ਮੀ ਦੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਰਿਵਾਰ ਚੰਡੀਗੜ੍ਹ ਵਿੱਚ ਇੱਕ ਪਰਿਵਾਰਕ ਸਮਾਗਮ ਵਿੱਚ ਸ਼ਾਮਲ ਹੋ ਕੇ ਦੇਰ ਰਾਤ ਘਰ ਪਰਤ ਰਿਹਾ ਸੀ। ਇਹ ਹਾਦਸਾ ਚੰਡੀਗੜ੍ਹ ਰੋਡ ’ਤੇ ਫੋਰਟਿਸ ਹਸਪਤਾਲ ਨੇੜੇ ਤੜਕੇ 2:45 ਵਜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਸਪੀਡ 100 ਤੋਂ ਵੱਧ ਸੀ, ਜਿਸ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ। ਥਾਣਾ ਫੋਕਲ ਪੁਆਇੰਟ ਅਧੀਨ ਪੈਂਦੀ ਪੁਲਿਸ ਚੌਕੀ ਜੀਵਨ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪਹੁੰਚ ਗਏ ਸਨ। ਕਾਰ ਬੁਰੀ ਤਰ੍ਹਾਂ ਟੁੱਟ ਗਈ। ਜਾਂਚ ਕਰਨ ’ਤੇ ਸਾਹਮਣੇ ਆਇਆ ਹੈ ਕਿ ਕਾਰ ਦੀ ਸਪੀਡ 100 ਤੋਂ ਵੱਧ ਸੀ। ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ।

  • ਮਿ੍ਰਤਕਾਂ ਦੀ ਪਛਾਣ ਮਾਹੀ (5), ਖੁਸ਼ੀ (3), ਸੰਜਨਾ (30), ਜੈਸਮੀਨ ਅਤੇ ਰਾਜੇਸ਼ ਵਜੋਂ ਹੋਈ ਹੈ।
  • ਮਿ੍ਰਤਕ ਪੁਰਾਣੀ ਮਾਧੋਪੁਰੀ ਦੇ ਰਹਿਣ ਵਾਲੇ ਹਨ।
  • ਮਿ੍ਰਤਕ ਰਾਜੇਸ਼ ਦੀ ਪਤਨੀ ਪਿ੍ਰਆ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਸੀ.ਐੱਮ.ਸੀ. ਹਸਪਤਾਲ ਦਾਖਲ ਕਰਵਾਇਆ ਗਿਆ।
  • ਅਜੇ ਵੀ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
  • ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਕਾਰ ਡਿਵਾਈਡਰ ਨਾਲ ਟਕਰਾ ਕੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ।
  • ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
  • ਕਾਰ ’ਚ ਮੌਜੂਦ 6 ਲੋਕਾਂ ’ਚੋਂ ਡਰਾਈਵਰ, ਔਰਤਾਂ ਅਤੇ ਬੱਚੀਆਂ ਦੀ ਮੌਤ ਹੋ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ