ਇੱਕ ਨੌਜਵਾਨ ਦੀ ਮੌਤ, ਚਾਰ ਗੰਭੀਰ ਜ਼ਖਮੀ, ਪਿੰਡ ਕਹੇਰੂ ’ਚ ਵਾਪਰਿਆ ਹਾਦਸਾ
Road Accident: (ਰਵੀ ਗੁਰਮਾ) ਧੂਰੀ। ਬੀਤੀ ਰਾਤ ਪਿੰਡ ਕਹੇਰੂ ਵਿੱਚ ਵਿਆਹ ਸਮਾਗਮ ਤੋਂ ਪਰਤ ਰਹੇ ਨੌਜਵਾਨਾਂ ਨਾਲ ਇੱਕ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਚਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮੌਕੇ ’ਤੇ ਲੋਕਾਂ ਦੇ ਦੱਸਣ ਅਨੁਸਾਰ ਇੱਕ ਤੇਜ਼ ਰਫਤਾਰ ਕਾਰ ਬਿਜਲੀ ਦੇ ਖੰਬੇ ਨਾਲ ਟਕਰਾ ਗਈ। ਜਿਸ ਦੀ ਆਵਾਜ਼ ਸੁਣ ਕੇ ਲੋਕ ਘਰਾਂ ਵਿੱਚੋਂ ਬਾਹਰ ਨਿਕਲ ਆਏ।
ਇਹ ਵੀ ਪੜ੍ਹੋ: Patiala News: 34 ਹਜ਼ਾਰ ਤੋਂ ਵੱਧ ਝੋਨੇ ਦੇ ਬੈਗ ਖੁਰਦ-ਬੁਰਦ, ਸਰਕਾਰ ਨੂੰ ਕਰੋੜਾਂ ਦਾ ਚੂਨਾ
ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ। ਲੋਕਾਂ ਨੇ ਪੰਜ ਨੌਜਵਾਨਾਂ ਨੂੰ 108 ਐਬੂਲੈਂਸ ਰਾਹੀਂ ਸਿਵਲ ਹਸਪਤਾਲ ਧੂਰੀ ਵਿਖੇ ਪਹੁੰਚਾਇਆ। ਜਿੱਥੇ ਕਿ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਚਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜੋ ਕਿ ਜੇਰੇ ਇਲਾਜ ਹਨ। ਜ਼ਿਕਰਯੋਗ ਹੈ ਕਿ ਕਾਰ ਸਵਾਰ ਕਸਬਾ ਸ਼ੇਰਪੁਰ ਦੇ ਨੇੜਲੇ ਪਿੰਡ ਖੇੜੀ ਚਹਿਲਾਂ ਦੇ ਸਨ ਅਤੇ ਉਹ ਸੰਗਰੂਰ ਵਿਖੇ ਇੱਕ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਸਨ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਖੇੜੀ ਚਹਿਲਾ ਵਿੱਚ ਮਾਹੌਲ ਗਮਗੀਨ ਹੋ ਗਿਆ।














