ਦੋ ਦੀ ਮੌਤ, 19 ਜ਼ਖਮੀ | Bus Accident
Bus Accident: ਸੰਗਰੂਰ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਪੀਆਰਟੀਸੀ ਦੀ ਵੋਲਵੋ ਬੱਸ ਸੰਗਰੂਰ ਪਹੁੰਚਣ ਤੋਂ ਪਹਿਲਾਂ ਭਵਾਨੀਗੜ੍ਹ ਨੇੜੇ ਟੈਂਪੂ ਤੋਂ ਬਚਦੇ ਹੋਏ ਸੜਕ ਕਿਨਾਰੇ ਖਾਈ ਵਿੱਚ ਪਲਟ ਗਈ। ਹਾਦਸੇ ਦੌਰਾਨ ਬੱਸ ਦੇ ਡਰਾਈਵਰ-ਕੰਡਕਟਰ ਸਮੇਤ 30 ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਨੇ ਐਸਟੀਐਫ ਟੀਮ ਸਮੇਤ ਮੌਕੇ ’ਤੇ ਪਹੁੰਚ ਕੇ ਸਵਾਰੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਗੰਭੀਰ ਰੂਪ ’ਚ ਜ਼ਖਮੀ ਹੋਏ ਯਾਤਰੀਆਂ ’ਚੋਂ 16 ਨੂੰ ਰਾਜਿੰਦਰਾ ਹਸਪਤਾਲ ਪਟਿਆਲਾ, 3 ਨੂੰ ਸਿਵਲ ਹਸਪਤਾਲ ਸੰਗਰੂਰ ਰੈਫਰ ਕਰ ਦਿੱਤਾ ਗਿਆ, ਜਦਕਿ ਬਾਕੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਘਰ ਭੇਜ ਦਿੱਤਾ ਗਿਆ।
Read Also : Education Department of Punjab : ਨਵੇਂ ਹੁਕਮ ਤੋਂ ਬਾਅਦ ਹੁਣ ਇਹ ਕੰਮ ਕਰਦੇ ਨਜ਼ਰ ਆਉਣਗੇ ਅਧਿਆਪਕ
ਇਸ ਹਾਦਸੇ ਵਿੱਚ ਇੱਕ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਰਜਿੰਦਰ ਕੁਮਾਰ (28) ਪੁੱਤਰ ਰਾਮ ਸੁਭਾਗ ਵਾਸੀ ਬਾਲਦਕਲਾਂ ਅਤੇ ਗੁਰਪ੍ਰੀਤ ਕੌਰ (50) ਵਾਸੀ ਤੁੰਗਵਾਲੀ ਜ਼ਿਲ੍ਹਾ ਬਠਿੰਡਾ ਦੀ ਮੌਤ ਹੋ ਗਈ, ਬਾਕੀ ਜ਼ਖ਼ਮੀਆਂ ਦਾ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਚੱਲ ਰਿਹਾ ਹੈ। ਮੌਕੇ ’ਤੇ ਪਹੁੰਚੇ ਥਾਣਾ ਭਵਾਨੀਗੜ੍ਹ ਦੇ ਐੱਸਐੱਚਓ ਜਸਵੀਰ ਸਿੰਘ ਨੇ ਦੱਸਿਆ ਕਿ ਹਾਦਸੇ ’ਚ ਜ਼ਖਮੀ ਹੋਏ ਯਾਤਰੀਆਂ ਨੂੰ ਵੱਖ-ਵੱਖ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਦੋ ਦੀ ਮੌਤ ਹੋ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। Bus Accident
ਜਾਣਕਾਰੀ ਅਨੁਸਾਰ ਇਹ ਬੱਸ ਪਟਿਆਲਾ ਤੋਂ ਬਠਿੰਡਾ ਜਾ ਰਹੀ ਸੀ ਪਰ ਜਦੋਂ ਬੱਸ ਨਜ਼ਦੀਕੀ ਹਨੀ ਢਾਬੇ ਕੋਲ ਪੁੱਜੀ ਤਾਂ ਅਚਾਨਕ ਇੱਕ ਟੈਂਕਰ ਸੜਕ ’ਤੇ ਆ ਗਿਆ, ਜਿਸ ਕਾਰਨ ਬੱਸ ਓਵਰਟੇਕ ਕਰਦੇ ਸਮੇਂ ਆਪਣਾ ਸੰਤੁਲਨ ਗੁਆ ਬੈਠੀ ਅਤੇ ਹਾਦਸਾ ਵਾਪਰ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਭਵਾਨੀਗੜ੍ਹ ਪਹੁੰਚਾਇਆ।