ਜਲੰਧਰ ’ਚ ਪਾਈਪ ਫੈਕਟਰੀ ਨੂੰ ਲੱਗੀ ਭਿਆਨਕ ਅੱਗ
ਜਲੰਧਰ (ਸੱਚ ਕਹੂੰ ਨਿਊਜ਼)। ਸਥਾਨਕ ਸ਼ਹਿਰ ਦੇ ਗਲੋਬ ਕਾਲੋਨੀ ਨੇੜੇ ਉਦਯੋਗਿਕ ਖੇਤਰ ’ਚ ਇੱਕ ਪਾਈਪ ਫੈਕਟਰੀ ਨੂੰ ਅੱਗ ਲੱਗ ਗਈ ਜਿਸ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਵਿਭਾਗ ਦੀਆਂ ਤਿੰਨ ਗੱਡੀਆਂ ਮੌਕੇ ’ਤੇ ਪਹੁੰਚੀਆਂ ’ਤੇ ਲਗਾਤਾਰ ਫੈਲ ਰਹੀ ਅੱਗ ’ਤੇ ਬੜੀ ਮੁਸ਼ੱਕਲ ਨਾਲ ਕਾਬੂ ਪਾਇਆ ਗਿਆ ਅੱਗ ਲੱਗਣ ਦਾ ਕਾਰਨ ਟਰਾਂਸਫਾਰਮਰ ਨਾਲ ਸਾਰਟ ਸਰਕਟ ਦੱਸਿਆ ਜਾ ਰਿਹਾ ਹੈ ਜਿਸ ਵੇਲੇ ਅੱਗ ਲੱਗੀ ਉਸ ਸਮੇਂ ਫੈਕਟਰੀ ’ਚ ਮਜ਼ਦੂਰ ਕੰਮ ਕਰ ਰਹੇ ਸਨ ਪਰ ਜਾਨੀ ਨੁਕਸਾਨ ਤੋਂ ਬਚਾ ਹੋ ਗਿਆ।
ਫੈਕਟਰੀ ’ਚ ਕੰਮ ਕਰ ਰਹੇ ਮਜ਼ਦੂਰਾਂ ਨੇ ਪਹਿਲਾਂ ਫੈਕਟਰੀ ’ਚ ਰੱਖੇ ਅੱਗ ਬੁਝਾਊ ਯੰਤਰਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਜ਼ਿਆਦਾ ਭਿਆਨਕ ਹੋਣ ਕਾਰਨ ਇਸ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ ਇਸ ਤੋਂ ਬਾਅਦ ਅੱਗ ਬੁਝਾਊ ਦਸਤੇ ਮੌਕੇ ’ਤੇ ਪਹੁੰਚੇ ਤੇ ਬੜੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ ਅੱਗ ਲੱਗਣ ਕਾਰਨ ਪਾਈਪ ਫੈਕਟਰੀ ਦਾ ਕਿੰਨਾ ਨੁਕਸਾਨ ਹੋਇਆ ਇਸ ਦਾ ਹਾਲੇ ਕੋਈ ਅੰਦਾਜ਼ਾ ਨਹੀਂ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ