
ਬਰਨਾਲਾ ’ਚ ਸੰਘਣੀ ਆਬਾਦੀ ਦੇ ਨੇੜੇ ਖੇਤਾਂ ’ਚ ਕਣਕ ਦੇ ਨਾੜ ਨੂੰ ਲੱਗੀ ਅੱਗ
Barnala In Fire: (ਗੁਰਪ੍ਰੀਤ ਸਿੰਘ) ਬਰਨਾਲਾ। ਬਰਨਾਲਾ ਦੀ ਪਿਆਰਾ ਕਲੋਨੀ ਦੀ ਸੰਘਣੀ ਆਬਾਦੀ ਦੇ ਨੇੜੇ ਖੇਤਾਂ ਵਿੱਚ ਲੱਗੀ ਅਚਾਨਕ ਅੱਗ ਕਾਰਨ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। ਅੱਗ ਐਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਤੂੜੀ ਬਣਾਉਣ ਲਈ 6 ਕਿੱਲਿਆਂ ਵਿੱਚ ਛੱਡੇ ਕਣਕ ਦਾ ਨਾੜ ਕੁਝ ਹੀ ਮਿੰਟਾਂ ਵਿੱਚ ਰਾਖ਼ ਬਣ ਗਿਆ। ਅੱਗ ਬੁਝਾਉਣ ਵਿੱਚ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਵੱਲੋਂ ਸ਼ਲਾਘਾਯੋਗ ਰੋਲ ਨਿਭਾਇਆ ਗਿਆ।
ਇਹ ਵੀ ਪੜ੍ਹੋ: Bathinda Crime News: ਪੁਲਿਸ ਤੋਂ ਬਚਣ ਲਈ ਮੁਲਜ਼ਮਾਂ ਨੇ ਮਾਰੀ ਓਵਰਬ੍ਰਿਜ ਤੋਂ ਛਾਲ, ਚਾਰ ਜਣੇ ਜ਼ਖਮੀ
ਜਾਣਕਾਰੀ ਮੁਤਾਬਕ ਪਿਆਰਾ ਕਲੋਨੀ ਦੇ ਨਾਲ ਲਗਦੇ ਖੇਤਾਂ ਵਿੱਚ ਅਚਾਨਕ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਦੇ ਵੱਡੇ-ਵੱਡੇ ਭਾਂਬੜ ਨਿੱਕਲਣੇ ਸ਼ੁਰੂ ਹੋ ਗਏ, ਜਿਸ ਨੂੰ ਵੇਕ ਕੇ ਆਸੇ-ਪਾਸੇ ਰਹਿੰਦੇ ਕਲੋਨੀ ਵਾਸੀਆਂ ਵਿੱਚ ਡਰ ਦਾ ਮਾਹੌਲ ਬਣ ਗਿਆ ਅਤੇ ਉਨ੍ਹਾਂ ਨੇ ਇਸ ਸਬੰਧੀ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਏਨੇ ਨੂੰ ਡੇਰਾ ਸੱਚਾ ਸੌਦਾ ਦੀ ਆਈਟੀਵਿੰਗ ਦੇ ਮੈਂਬਰ ਗੁਰਪਿਆਰ ਸਿੰਘ ਇੰਸਾਂ ਵੱਲੋਂ ਇਸ ਸਬੰਧੀ ਸੂਚਨਾ ਤੁਰੰਤ ਬਲਾਕ ਬਰਨਾਲਾ ਦੇ ਵੱਖ-ਵੱਖ ਸੋਸ਼ਲ ਮੀਡੀਆ ਗਰੁੱਪਾਂ ਵਿੱਚ ਪਾ ਦਿੱਤੀ, ਜਿਸ ’ਤੇ ਸੂਚਨਾ ਮਿਲਦੇ ਹੀ ਵੱਡੀ ਗਿਣਤੀ ਡੇਰਾ ਪ੍ਰੇਮੀ ਘਟਨਾ ਵਾਲੀ ਥਾਂ ’ਤੇ ਪੁੱਜ ਗਏ ਅਤੇ ਅੱਗ ਬੁਝਾਉਣ ਦੇ ਕਾਰਜਾਂ ਵਿੱਚ ਜੁਟ ਗਏ।
6 ਕਿੱਲਿਆਂ ਵਿੱਚ ਕਣਕ ਦੀ ਨਾੜ ਸੜੀ | Barnala In Fire
ਨੇੜੇ ਹੀ ਰਹਿੰਦੇ ਗੁਰਚਰਨ ਸਿੰਘ ਬੈਟਰੀਆਂ ਵਾਲੇ ਨੇ ਦੱਸਿਆ ਕਿ ਅੱਗ ਏਨੀ ਜ਼ਿਆਦਾ ਭਿਆਨਕ ਸੀ ਕਿ ਜੇਕਰ ਇਸ ’ਤੇ ਥੋੜ੍ਹਾ ਸਮਾਂ ਹੋਰ ਕਾਬੂ ਨਾ ਪਾਇਆ ਜਾਂਦਾ ਤਾਂ ਇਹ ਘਰਾਂ ਤੱਕ ਵੀ ਪਹੁੰਚ ਸਕਦੀ ਸੀ ਅਤੇ ਵੱਡਾ ਨੁਕਸਾਨ ਕਰ ਸਕਦੀ ਸੀ ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਵੱਲੋਂ ਸ਼ਲਾਘਯੋਗ ਕੰਮ ਕੀਤਾ ਗਿਆ। ਡੇਰਾ ਪ੍ਰੇਮੀ ਹਨੀ ਬਾਂਸਲ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਦਿੱਤੀ ਸਿੱਖਿਆ ਅਨੁਸਾਰ ਹਰ ਸਮੇਂ ਮਾਨਵਤਾ ਭਲਾਈ ਤੇ ਕੁਦਰਤੀ ਆਫ਼ਤਾਂ ਵਿੱਚ ਸੇਵਾ ਕਾਰਜਾਂ ਲਈ ਤਿਆਰ ਬਰ ਤਿਆਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਕੁਝ ਹੀ ਸਮੇਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ ਅਤੇ ਵੱਡੀ ਗਿਣਤੀ ਵਿੱਚ ਆ ਰਹੇ ਹੋਰ ਡੇਰਾ ਪ੍ਰੇਮੀਆਂ ਨੂੰ ਵਾਪਿਸ ਪਰਤਣਾ ਪਿਆ।
ਇਸ ਮੌਕੇ ਪ੍ਰੇਮੀ ਰੋਹਿਤ ਬਾਂਸਲ, ਗੁਰਚਰਨ ਸਿੰਘ ਇੰਸਾਂ, ਕਰਮਜੀਤ ਸਿੰਘ ਏਅਰ ਫੋਰਸ, ਹਰਦੇਵ ਸਿੰਘ, ਜਗਦੇਵ ਸਿੰਘ ਇੰਸਾਂ, ਨੱਥਾ ਸਿੰਘ ਤੋਂ ਇਲਾਵਾ ਹੋਰ ਵੀ ਡੇਰਾ ਪ੍ਰੇਮੀ ਮੌਜ਼ੂਦ ਸਨ। ਇਸ ਸਬੰਧੀ ਗੱਲਬਾਤ ਕਰਦਿਆਂ ਫਾਇਰ ਅਫ਼ਸਰ ਜਸਪ੍ਰੀਤ ਸਿੰਘ ਬਾਠ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਤਾ ਪਤਾ ਨਹੀਂ ਲੱਗ ਸਕਿਆ ਪਰ ਅੱਗ ਲੱਗਣ ਕਾਰਨ ਤਕਰੀਬਨ 6 ਕਿੱਲਿਆਂ ਵਿੱਚ ਕਣਕ ਦਾ ਨਾੜ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਦੀਆਂ ਗੱਡੀਆਂ ਤੇ ਕਰਮਚਾਰੀਆਂ ਤੇ ਸਮਾਜ ਸੇਵੀਆਂ ਦੀ ਮੱਦਦ ਨਾਲ ਛੇਤੀ ਹੀ ਅੱਗ ’ਤੇ ਕਾਬੂ ਪਾ ਲਿਆ।