ਏਟੀਐਮ ’ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਫੈਲਿਆ ਧੂੰਆਂ

Fire In ATM

(ਗੁਰਪ੍ਰੀਤ ਸਿੰਘ) ਸੰਗਰੂਰ। ਦੇਸ਼ ਭਰ ’ਚ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਇੱਕ ਹੋਰ ਵੱਡੀ ਘਟਨਾ ਸਾਹਮਣੇ ਆਈ ਹੈ। ਸੰਗਰੂਰ ਦੇ ਬੱਸ ਸਟੈਂਡ ਸਥਿਤ ਐਕਸਿਸ ਬੈਂਕ ਦੇ ਏਟੀਐਮ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਪੂਰੇ ਏਟੀਐਮ ਨੂੰ ਆਪਣੀ ਲਪੇਟ ਵਿੱਚ ਲੈ ਲਿਆ। Fire In ATM

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ, ਦਰਸ਼ਨ ਸਿੰਘ ਬਰਾਡ਼ ਨੂੰ ਪਾਰਟੀ ’ਚੋਂ ਕੱਢਿਆ

ਕੁਝ ਦੇਰ ਵਿੱਚ ਹੀ ਬੈਂਕ ਦੀ ਏ.ਟੀ.ਐਮ ਮਸ਼ੀਨ ਨੂੰ ਵੀ ਅੱਗ ਲੱਗ ਗਈ ਅਤੇ ਸੜ ਕੇ ਸੁਆਹ ਹੋ ਗਈ। ਆਸ-ਪਾਸ ਦੇ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਤੇਜ਼ੀ ਨਾਲ ਫੈਲ ਰਹੀ ਸੀ ਜਿਸ ਕਾਰਨ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਜਿਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਨੇ ਅੱਗ ’ਤੇ ਕਾਬੂ ਪਾਇਆ। ਪਰ ਉਦੋਂ ਤੱਕ ਦੇਰ ਹੋ ਚੁੱਕੀ ਸੀ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ਸਕਿਆ। Fire In ATM

LEAVE A REPLY

Please enter your comment!
Please enter your name here