ਚੀਨ ‘ਚ ਲੱਗੀ ਭਿਆਨਕ ਅੱਗ
ਬੀਜਿੰਗ। ਚੀਨ ਦੇ ਦੱਖਣ-ਪੱਛਮੀ ਰਾਜ ਯੁਨਾ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ‘ਤੇ ਕਾਬੂ ਪਾਉਣ ਲਈ 1300 ਤੋਂ ਵੱਧ ਅੱਗ ਬੁਝਾਉਣ ਵਾਲੇ ਜੁਟੇ ਹੋਏ ਹਨ। ਸਥਾਨਕ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨਿੱਚਰਵਾਰ ਦੁਪਹਿਰ ਕਰੀਬ 3.33 ਵਜੇ ਐਨਨਿੰਗ ਸ਼ਹਿਰ ਵਿਚ ਅੱਗ ਲੱਗੀ ਅਤੇ ਐਤਵਾਰ ਸਵੇਰ ਤਕ ਕਾਬੂ ਨਹੀਂ ਪਾਇਆ ਜਾ ਸਕਿਆ। ਅੱਗ ਬੁਝਾਉਣ ਵਾਲੇ ਅਜੇ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।