ਅੱਗ ’ਤੇ ਕਾਬੂ ਪਾਉਣ ਲਈ 32 ਅੱਗ ਬੁਝਾਊ ਗੱਡੀਆਂ ਨੂੰ ਸੱਦਿਆ
ਨਵੀਂ ਦਿੱਲੀ। ਕੌਮੀ ਰਾਜਧਾਨੀ ਦੇ ਲਾਜਪਤ ਨਗਰ ਸੈਂਟਰਲ ਮਾਰਕਿਟ ਦੇ ਇੱਕ ਸ਼ੋਅਰੂਮ ’ਚ ਅੱਗ ਲੱਗਣ ਨਾਲ ਕਾਫ਼ੀ ਨੁਕਸਾਨ ਹੋ ਗਿਆ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਗੱਡੀਆਂ ਮੌਕੇ ’ਤੇ ਪਹੁੰਚੀਆਂ ਤੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਪੂਰੀ ਤਨਦੇਹੀ ਨਾਲ ਅੱਗ ਬੁਝਾਉਣ ’ਚ ਜੁਟ ਗਏ ।
ਅੱਗ ਲੱਗਣ ਦੀ ਇਸ ਘਟਨਾ ’ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ ਅੱਗ ਲੱਗਣ ਦੇ ਕਾਰਨ ਦਾ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ ਸ਼ੋਅ ਰੂਮ ’ਚ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਅੱਗ ’ਤੇ ਕਾਬੂ ਪਾਉਣ ਲਈ 32 ਅੱਗ ਬੁਝਾਊ ਗੱਡੀਆਂ ਨੂੰ ਸੱਦਿਆ ਗਿਆ ਤੇ ਹਾਲੇ ਵੀ ਅੱਗ ਬੁਝਾਉਣ ਦਾ ਸਿਲਸਿਲਾ ਜਾਰੀ ਹੈੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।