ਲੁਧਿਆਣਾ ’ਚ ਲੱਗੀ ਭਿਆਨਕ ਅੱਗ , ਸਵਿਫਟ ਕਾਰ ਸੜ ਕੇ ਸੁਆਹ

Sach Kahoon Punjabi Desk Picture
Published On

(ਸੱਚ ਕਹੂੰ ਨਿਊਜ਼)
ਲੁਧਿਆਣਾ । ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਅਤੇ ਸਵਿਫਟ ਕਾਰ ਸੜ ਕੇ ਸੁਆਹ ਹੋ ਗਈ। ਘਟਨਾ ਮਾਇਆ ਪੁਰੀ ਦੀ ਹੈ। ਸੁਭਾਸ਼ ਨਗਰ ਟਾਵਰ ਲਾਈਨ ਨੰਬਰ 2 ਵਿੱਚ ਉੱਨ ਦੇ ਗੋਦਾਮ ਵਿੱਚ ਅੱਗ ਲੱਗ ਗਈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ। ਜਿਵੇਂ ਹੀ ਇਲਾਕੇ ਦੇ ਲੋਕਾਂ ਨੇ ਦੇਖਿਆ ਕਿ ਗੋਦਾਮ ‘ਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ ਤਾਂ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

ਲੋਕ ਖੁਦ ਵੀ ਪਾਣੀ ਦੀਆਂ ਬਾਲਟੀਆਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਰਹੇ। ਅੱਗ ਕੁਝ ਦੇਰ ‘ਚ ਵੱਧ ਗਈ। ਫਾਇਰ ਬ੍ਰਿਗੇਡ ਦੇ ਕਰਮਚਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਫਿਲਹਾਲ ਫਾਇਰ ਬ੍ਰਿਗੇਡ ਦੀਆਂ ਕਰੀਬ 7 ਤੋਂ 8 ਗੱਡੀਆਂ ਹੁਣ ਤੱਕ ਲਗਾਈਆਂ ਜਾ ਚੁੱਕੀਆਂ ਹਨ। ਅੱਗ ਇੰਨੀ ਭਿਆਨਕ ਹੈ ਕਿ ਅੱਗ ਦਾ ਧੂੰਆਂ ਸ਼ਹਿਰ ‘ਚ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਿਹਾ ਹੈ। ਇਲਾਕਾ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਅੱਗ ਦੀਆਂ ਲਪਟਾਂ ਹੌਲੀ-ਹੌਲੀ ਨਾਲ ਲੱਗਦੀਆਂ ਇਮਾਰਤਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਰਹੀਆਂ ਹਨ। ਉੱਨ ਦੀ ਰਹਿੰਦ-ਖੂੰਹਦ ਦੇ ਗੋਦਾਮ ਕਾਰਨ ਅੱਗ ਨਹੀਂ ਬੁਝੀ। ਅੱਗ ਲੱਗਣ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

About The Author

Related Posts