ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਲੁਧਿਆਣਾ ਦੇ ਮੀ...

    ਲੁਧਿਆਣਾ ਦੇ ਮੀਨਾ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

    fire

    ਲੁਧਿਆਣਾ ਦੇ ਮੀਨਾ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

    (ਸੱਚ ਕਹੂੰ ਨਿਊਜ਼) ਲੁਧਿਆਣਾ। ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਸ਼ਹਿਰ ਦੇ ਘੰਟਾ ਘਰ ਨੇੜੇ ਮੀਨਾ ਬਾਜ਼ਾਰ ’ਚ ਇੱਕ ਦੁਕਾਨ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਅੱਗ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਲੱਗੀ। ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਦੁਕਾਨ ਨੂੰ ਆਪਣੀ ਲਪੇਟ ‘ਚ ਲੈ ਲਿਆ।

    ਦੁਕਾਨ ‘ਚੋਂ ਧੂੰਆਂ ਨਿਕਲਦਾ ਦੇਖ ਲੋਕਾਂ ਨੇ ਤੁਰੰਤ ਦੁਕਾਨ ਮਾਲਕ ਨੂੰ ਸੂਚਨਾ ਦਿੱਤੀ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚ ਗਈ, ਜਿਸ ਨੇ ਅੱਗ ‘ਤੇ ਕਾਬੂ ਪਾਇਆ। ਦੋ ਫਾਇਰ ਟੈਂਡਰਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ।

    ਦੁਕਾਨ ਮਾਲਕ ਸ਼ੰਕਰ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ‘ਤੇ ਸ਼ਾਲਾਂ ਢੋਣ ਦਾ ਕੰਮ ਕੀਤਾ ਜਾਂਦਾ ਹੈ। ਰਾਤ ਸਮੇਂ ਉਹ ਦੁਕਾਨ ਬੰਦ ਕਰਕੇ ਚਲਾ ਗਿਆ ਸੀ ਪਰ ਤੜਕੇ ਲੋਕਾਂ ਨੇ ਫੋਨ ਕਰਕੇ ਅੱਗ ਲੱਗਣ ਦੀ ਸੂਚਨਾ ਦਿੱਤੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਥਾਣਾ ਕੋਤਵਾਲੀ ਦੀ ਪੁਲਿਸ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here