ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News ਪੰਜਾਬ ’ਚ ਖੌਫਨ...

    ਪੰਜਾਬ ’ਚ ਖੌਫਨਾਕ ਵਾਰਦਾਤ, ਇੱਕ ਹੀ ਪਰਿਵਾਰ ਦੇ 3 ਜੀਆਂ ਦਾ ਬੇਰਹਿਮੀ ਨਾਲ ਕਤਲ

    Ludhiana News
    (ਸੰਕੇਤਕ ਫੋਟੋ)।

    ਘਟਨਾ ਪੰਜਾਬ ਦੇ ਤਰਨਤਾਰਨ ਦੀ

    • ਪਤੀ-ਪਤਨੀ ਅਤੇ ਭਰਜਾਈ ਦਾ ਕਤਲ
    • ਘਟਨਾ ਤੋਂ ਬਾਅਦ ਘਰ ਦਾ ਨੌਕਰ ਫਰਾਰ

    ਤਰਨਤਾਰਨ (ਸੱਚ ਕਹੂੰ ਨਿਊਜ਼)। ਪੰਜਾਬ ਦੇ ਤਰਨਤਾਰਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਤਰਨਤਾਰਨ ਦੇ ਪਿੰਡ ਤੁੰਗ ’ਚ ਇੱਕ ਖੌਫਨਾਕ ਘਟਨਾ ਵਾਪਰੀ ਹੈ। ਜਿੱਥੇ ਇੱਕ ਹੀ ਪਰਿਵਾਰ ਦੇ 3 ਲੋਕਾਂ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਮੰਗਲਵਾਰ ਰਾਤ ਨੂੰ ਹੋਈ ਹੈ। ਕਤਲ ਦੇ ਕਾਰਨਾਂ ਅਜੇ ਕੋਈ ਪਤਾ ਨਹੀਂ ਲੱਗਿਆ ਹੈ। ਪਰ ਮਰਨ ਵਾਲੇਆਂ ਦੀ ਪਛਾਣ ਇਕਬਾਲ ਸਿੰਘ (70), ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਭਰਜਾਈ ਸੀਤਾ ਕੌਰ ਦੇ ਰੂਪ ’ਚ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। (Murder)

    ਇਹ ਵੀ ਪੜ੍ਹੋ : ਪ੍ਰਦੂਸ਼ਣ ’ਤੇ ਸਖਤ ਕਦਮ ਚੁੱਕੋ

    ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਬੂਤ ਵੀ ਇੱਕਠੇ ਕੀਤੇ ਹਨ। ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤੇ ਜਾਣ ਸ਼ੱਕ ਜਤਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਜੀਆਂ ਦੀਆਂ ਲਾਸ਼ਾਂ ਪੁਲਿਸ ਨੂੰ ਵੱਖ-ਵੱਖ ਕਮਰਿਆਂ ਵਿੱਚੋਂ ਮਿਲਿਆਂ ਹਨ। ਤਿੰਨਾਂ ਦੇ ਮੂੰਹ ’ਤੇ ਟੇਪਾਂ ਵੀ ਲੱਗੀਆਂ ਹੋਇਆਂ ਸਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਪੁੱਤਰ ਤਾਂ ਵਿਦੇਸ਼ ’ਚ ਰਹਿੰਦਾ ਹੈ। ਮ੍ਰਿਤਕ ਦੇ ਘਰ ਇੱਕ ਨੌਕਰ ਵੀ ਕਾਫੀ ਲੰਬੇ ਸਮੇਂ ਤੋਂ ਕੰਮ ਕਰਦਾ ਸੀ ਅਤੇ ਘਟਨਾ ਤੋਂ ਬਾਅਦ ਉਹ ਫਰਾਰ ਹੈ। ਇਸ ਮਾਮਲੇ ’ਚ ਪੁਲਿਸ ਨੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। (Murder)

    LEAVE A REPLY

    Please enter your comment!
    Please enter your name here