ਸਾਡੇ ਨਾਲ ਸ਼ਾਮਲ

Follow us

19.2 C
Chandigarh
Thursday, February 26, 2026
More
    Home Breaking News ਜਲੰਧਰ ’ਚ ਭਿਆਨ...

    ਜਲੰਧਰ ’ਚ ਭਿਆਨਕ ਸੜਕ ਹਾਦਸਾ, 2 ਦੋ ਮੌਤ ਅਤੇ ਚਾਰ ਗੰਭੀਰ ਜ਼ਖਮੀ

    Accident

    ਆਹਮੋ-ਸਾਹਮਣੇ ਹੋਈ ਟੱਕਰ

    ਜਲੰਧਰ। ਨੂਰਮਹਿਲ ਰੋਡ ‘ਤੇ ਸੋਮਵਾਰ ਨੂੰ ਭਿਆਨਕ ਸੜਕ ਹਾਦਸੇ (Accident ) ’ਚ ਦੋ ਵਿਅਕਤੀਆਂ ਦੀ ਮੌਤ ਹੋ ਗਏ ਤੇ ਚਾਰ ਜਣੇ ਗੰਭੀਰ ਜਖਮੀ ਹੋ ਗਏ। ਹਾਦਸਾ ਟਰੱਕ ਅਤੇ ਇਨੋਵਾ ਗੱਡੀ ਦੀ ਆਹਮੋ-ਸਾਹਮਣੇ ਟੱਕਰ ਕਾਰਨ ਵਾਪਰਿਆ। ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ। ਜਦੋਂਕਿ ਇਨੋਵਾ ਗੱਡੀ ਵਿੱਚ ਸਵਾਰ ਚਾਰ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਇਨੋਵਾ ਗੱਡੀ ਦੇ ਪਰਖਚੇ ਉੱਡੇ ਗਏ। ਹਾਦਸੇ ਦੌਰਾਨ ਗੰਭੀਰ ਜਖਮੀਂ ਹੋਏ ਵਿਅਕਤੀਆਂ ਨੇ ਹਸਪਤਾਲ ’ਚ ਦਾਖਲ ਕਰਵਾਇਆ। ਇੱਕ ਗੰਭੀਰ ਜ਼ਖ਼ਮੀ ਵਿਅਕਤੀ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਭੇਜਿਆ ਗਿਆ ਹੈ। ਜਦੋਂਕਿ ਹਾਦਸੇ ‘ਚ 2 ਜ਼ਖਮੀ ਔਰਤਾਂ ਬਲਬੀਰ ਕੌਰ ਅਤੇ ਹਰਭਜਨ ਕੌਰ ਦੀ ਲੁਧਿਆਣਾ ਹਸਪਤਾਲ ਲਿਜਾਂਦੇ ਸਮੇਂ ਰਸਤੇ ‘ਚ ਮੌਤ ਹੋ ਗਈ।

    ਹਾਦਸੇ ਵਿੱਚ ਮਾਰੇ ਗਏ ਅਤੇ ਜ਼ਖਮੀ ਸਾਰੇ ਇੱਕ ਹੀ ਪਰਿਵਾਰ ਦੇ ਮੈਂਬਰ

    Accident ਹਾਦਸੇ ਵਿੱਚ ਮਾਰੇ ਗਏ ਅਤੇ ਜ਼ਖਮੀ ਸਾਰੇ ਇੱਕ ਹੀ ਪਰਿਵਾਰ ਦੇ ਮੈਂਬਰ ਸਨ। ਪਰਿਵਾਰ ਦੇ ਸਾਰੇ ਮੈਂਬਰ ਵਿਆਹ ਸਮਾਗਮ ਲਈ ਨਕੋਦਰ ਗਏ ਹੋਏ ਸਨ। ਉਥੋਂ ਵਾਪਸ ਲੁਧਿਆਣਾ ਬਸਤੀ ਜੋਧੇਵਾਲ ਸਥਿਤ ਸੰਤ ਨਗਰ ਸਥਿਤ ਆਪਣੇ ਘਰ ਜਾ ਰਹੇ ਸਨ। ਇਸ ਦੌਰਾਨ ਸਾਰੇ ਲੋਕ ਰਸਤੇ ਵਿੱਚ ਹੀ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਦਾ ਕਾਰਨ ਇਨੋਵਾ ਗੱਡੀ ਦੇ ਡਰਾਈਵਰ ਨੂੰ ਨੀਂਦ ਆਉਣਾ ਦੱਸਿਆ ਜਾ ਰਿਹਾ ਹੈ। ਡਰਾਈਵਹ ਨੂੰ ਨੀਂਦ ਆਉਣ ਕਾਰਨ ਗੱਡੀ ਸਾਹਮਣੇ ਤੋਂ ਆ ਰਹੇ ਟਰੱਕ ’ਚ ਵੱਜੀ। ਹਾਲਾਂਕਿ ਇਨੋਵਾ ਗੱਡੀ ਦੇ ਡਰਾਈਵਰ ਦੀ ਜਾਨ ਬਚ ਗਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here