Punjab News: ਬਟਾਲਾ। ਬਟਾਲਾ-ਕਾਦੀਆਂ ਰੋਡ ’ਤੇ ਅੱਜ ਦੁਪਹਿਰ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੌਰਾਨ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇੱਕ ਨਿੱਜੀ ਕੰਪਨੀ ਦੀ ਬੱਸ ਬਟਾਲਾ ਤੋਂ ਮੋਹਾਲੀ ਜਾ ਰਹੀ ਸੀ, ਇਸ ਦੌਰਾਨ ਇਹ ਬੱਸ ਜਿਵੇਂ ਹੀ ਪਿੰਡ ਸ਼ਾਹਬਾਦ ਤੋਂ ਲੰਘਣ ਲੱਗੀ ਤਾਂ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਉਥੇ ਬਣੇ ਇੱਕ ਬੱਸ ਅੱਡੇ ਦੀ ਇਮਾਰਤ ਵਿੱਚ ਜਾ ਵੱਜੀ। Batala Accident News
ਹਾਦਸਾ ਇੰਨਾ ਭਿਆਨਕ ਸੀ ਕਿ ਇਮਾਰਤ ਦਾ ਲੈਂਟਰ ਹੀ ਬੱਸ ਵਿਚ ਜਾ ਵੜਿਆ, ਜਿਸ ਕਾਰਨ ਬੱਸ ਵਿਚ ਬੈਠੇ ਕੁਝ ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। ਸ਼ੁਰੂਆਤੀ ਖ਼ਬਰਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 3 ਤੋਂ ਵਧੇਰੇ ਦੱਸੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਵਿਚ ਵਾਧਾ ਵੀ ਹੋ ਸਕਦਾ ਹੈ। ਹਾਦਸੇ ਵਿਚ ਬੱਸ ਵਿਚ ਕਿੰਨੇ ਲੋਕ ਸਵਾਰ ਸਨ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ। Punjab News
ਮੁੱਖ ਮੰਤਰੀ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ | Punjab News
ਬਟਾਲਾ-ਕਾਦੀਆਂ ਰੋਡ ‘ਤੇ ਇੱਕ ਬੱਸ ਹਾਦਸਾਗ੍ਰਸਤ ਹੋਈ ਹੈ ਜਿਸ ਵਿੱਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਤੇ ਕੁੱਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਨੇ…
ਮੈਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਤੇ ਅਫਸਰ ਮੌਕੇ ‘ਤੇ ਨੇ…ਪੀੜਤ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ…ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ..
— Bhagwant Mann (@BhagwantMann) September 30, 2024
ਬਟਾਲਾ-ਕਾਦੀਆਂ ਰੋਡ ’ਤੇ ਵਾਪਰੇ ਭਿਆਨਕ ਹਾਦਸੇ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘਾ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਆਖਿਆ ਕਿ ਬਟਾਲਾ-ਕਾਦੀਆਂ ਰੋਡ ’ਤੇ ਇੱਕ ਬੱਸ ਹਾਦਸਾਗ੍ਰਸਤ ਹੋਈ ਹੈ ਜਿਸ ਵਿਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਅਤੇ ਕੁੱਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਅਤੇ ਅਫਸਰ ਮੌਕੇ ’ਤੇ ਹਨ। ਪੀੜਤ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ। ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ।
Read Alos : Cleaning Campaign: ‘ਲੰਡਨ ’ਚ ਰੰਗਤ’! ਡੇਰਾ ਸੱਚਾ ਸੌਦਾ ਇੰਗਲੈਂਡ ਦੇ ਸੇਵਾਦਾਰਾਂ ਦਾ ਸ਼ਲਾਘਾਯੋਗ ਉਪਰਾਲਾ!