Terrorists Arrested: ਅਜ਼ਾਦੀ ਦਿਹਾੜੇ ਤੋਂ ਪਹਿਲਾਂ ਅੱਤਵਾਦੀਆਂ ਦੀ ਵੱਡੀ ਸਾਜਿਸ਼ ਨਾਕਾਮ, ਹਥਿਆਰਾਂ ਸਮੇਤ ਦੋ ਜਣੇ ਕਾਬੂ

Terrorists Arrested
ਫਿਰੋਜ਼ਪੁਰ : ਬਰਾਮਦ ਕੀਤੇ ਗਏ ਗ੍ਰਨੇਡ ਅਤੇ ਪਿਸਤੌਲ।

ਦੋ ਗ੍ਰਨੇਡ, ਇੱਕ ਪਿਸਤੌਲ ਸਮੇਤ ਦੋ ਗ੍ਰਿਫ਼ਤਾਰ

ਮੁਲਜ਼ਮ ਗ੍ਰੇਨੇਡਾਂ ਨਾਲ ਸਰਕਾਰੀ ਅਦਾਰਿਆਂ ਨੂੰ ਨਿਸਾਨਾ ਬਣਾਉਣ ਦੀ ਸਾਜਿਸ ਰਚ ਰਹੇ ਸਨ: ਡੀਜੀਪੀ

Terrorists Arrested: (ਜਗਦੀਪ ਸਿੰਘ) ਫਿਰੋਜਪੁਰ। ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜਪੁਰ ਨੇ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਬੱਬਰ ਖਾਲਸਾ ਇੰਟਰਨੈਸਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ ਰਚੀ ਜਾ ਰਹੀ ਵੱਡੀ ਸਾਜਿਸ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜੇ ਵਿੱਚੋਂ ਦੋ 86ਪੀ ਹੈਂਡ ਗ੍ਰਨੇਡ, ਇੱਕ 9ਐਮਐਮ ਪਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: Dengue Cases: ਜ਼ਿਲ੍ਹੇ ’ਚ ਡੇਂਗੂ ਦਾ ਕਹਿਰ ਜਾਰੀ, ਡੇਂਗੂ ਕੇਸਾਂ ਦਾ ਅੰਕੜਾ 33 ਤੱਕ ਪਹੁੰਚਿਆ

ਜਾਣਕਾਰੀ ਦਿੰਦੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਭੁੱਲਰ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਰਾਮਪੁਰਾ ਦੇ ਵਸਨੀਕ ਗੁਲਸਨ ਸਿੰਘ ਉਰਫ ਨੰਦੂ ਵਜੋਂ ਹੋਈ ਹੈ। ਇਸ ਤੋਂ ਦੋ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਇੱਕ 86 ਪੀ ਹੈਂਡ-ਗ੍ਰੇਨੇਡ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ ਕੀਤਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਰਫਤਾਰ ਕੀਤੇ ਗਏ ਮੁਲਜ਼ਮ ਯੂਕੇ, ਅਮਰੀਕਾ ਅਤੇ ਯੂਰਪ ਵਿੱਚ ਬੈਠੇ ਆਪਣੇ ਵਿਦੇਸੀ ਹੈਂਡਲਰਾਂ ਦੇ ਨਿਰਦੇਸਾਂ ਹੇਠ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਮੁਲਜਮ ਸਰਹੱਦੀ ਸੂਬੇ ਦੀ ਸਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸਰਕਾਰੀ ਇਮਾਰਤਾਂ ਅਤੇ ਪੁਲਿਸ ਅਦਾਰਿਆਂ ਨੂੰ ਗ੍ਰੇਨੇਡਾਂ ਨਾਲ ਨਿਸਾਨਾ ਬਣਾਉਣ ਦੀ ਸਰਗਰਮੀ ਨਾਲ ਸਾਜਿਸ ਰਚ ਰਹੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। Terrorists Arrested