ਅੱਤਵਾਦੀ ਹਮਲਾ : ਰਾਜੌਰੀ ਜਿਲੇ ’ਚ ਸੁਰੱਖਿਆ ਏਜੰਸੀਆਂ ਵੱਲੋਂ ਅਲਰਟ

Terrorists in Kupwara Sachkahoon

ਪੰਜ ਤੋਂ ਛੇ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ

ਰਾਜੌਰੀ। ਦਰਹਾਲ ਵਿੱਚ ਫੌਜੀ ਟਿਕਾਣੇ ’ਤੇ ਹਮਲੇ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਮਾਰੇ ਗਏ ਦੋ ਅੱਤਵਾਦੀਆਂ ਦੇ ਕਈ ਹੋਰ ਸਾਥੀ ਹਨ ਜੋ ਹਾਲ ਹੀ ਵਿੱਚ ਕੰਟਰੋਲ ਰੇਖਾ (ਐਲਓਸੀ) ਤੋਂ ਇਕੱਠੇ ਘੁਸਪੈਠ ਕਰ ਗਏ ਸਨ। ਇਨ੍ਹਾਂ ਦੀ ਗਿਣਤੀ ਪੰਜ ਤੋਂ ਛੇ ਦੱਸੀ ਜਾ ਰਹੀ ਹੈ। ਇਹ ਅੱਤਵਾਦੀ ਜ਼ਿਲ੍ਹੇ ਵਿੱਚ ਹੀ ਮੌਜੂਦ ਹਨ। ਫੌਜ, ਪੁਲਿਸ ਕਈ ਇਲਾਕਿਆਂ ’ਚ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਸੂਤਰਾਂ ਮੁਤਾਬਕ ਕਰੀਬ 10 ਦਿਨ ਪਹਿਲਾਂ ਸੱਤ ਤੋਂ ਅੱਠ ਅੱਤਵਾਦੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਸਨ।

ਜੋ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਫੈਲ ਗਏ। ਕਾਲਾਕੋਟ, ਥਾਨਾਮੰਡੀ, ਬੁਢਲ ਦੇ ਕੁਝ ਇਲਾਕਿਆਂ ’ਚ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਆਤਮਘਾਤੀ ਦਸਤੇ ’ਚ ਸ਼ਾਮਲ ਸਾਰੇ ਅੱਤਵਾਦੀ 20 ਤੋਂ 22 ਸਾਲ ਦੀ ਉਮਰ ਦੇ ਹਨ। ਜਾਣਕਾਰੀ ਅਨੁਸਾਰ ਕਸ਼ਮੀਰ ’ਚ ਅੱਤਵਾਦ ਦੀ ਰੀੜ ਦੀ ਹੱਡੀ ਟੁੱਟ ਗਈ ਹੈ ਅਤੇ ਹੁਣ ਅੱਤਵਾਦੀ ਰਾਜੌਰੀ ਅਤੇ ਪੁੰਛ ਦੋਹਾਂ ਜ਼ਿਲਿਆਂ ’ਚ ਫਿਰ ਤੋਂ ਸਰਗਰਮੀਆਂ ਸ਼ੁਰੂ ਕਰ ਸਕਦੇ ਹਨ। ਕੋਈ ਵੀ ਪੁਲਿਸ ਅਧਿਕਾਰੀ ਇਸ ਮੁੱਦੇ ’ਤੇ ਖੁੱਲ੍ਹ ਕੇ ਨਹੀਂ ਬੋਲ ਰਿਹਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here