ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ
ਬਾਰਾਮੂਲਾ। ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਸੋਮਵਾਰ ਨੂੰ ਅੱਤਵਾਦੀ ਹਮਲੇ ‘ਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਦੋ ਜਵਾਨ ਤੇ ਇੱਕ ਵਿਸ਼ੇਸ਼ ਪੁਲਿਸ ਅਧਿਕਾਰੀ (ਐਸਪੀਓ) ਸ਼ਹੀਦ ਹੋ ਗਏ।

ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਸਵੇਰੇ ਅੱਤਵਾਦੀਆਂ ਨੇ ਸੀਆਰਪੀਐਫ ਤੇ ਪੁਲਿਸ ਦੀ ਸਾਂਝੀ ਟੀਮ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਹਮਲੇ ‘ਚ ਸੀਆਰਪੀਐਫ ਦੇ ਦੋ ਜਵਾਨ ਤੇ ਇੱਕ ਐਸਪੀਓ ਗੰਭੀਰ ਜ਼ਖਮੀ ਹੋ ਗਏ। ਤਿੰਨਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਮਲੇ ਨੂੰ ਅੰਜਾਮ ਦੇਣ ਤੋਂ ਬਾਅਦ ਅੱਤਵਾਦੀ ਉੱਥੋਂ ਭੱਜ ਗਏ। ਵਾਧੂ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਿਆ ਹੈ ਤੇ ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤੋਂ ਪਹਿਲਾਂ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ‘ਚ ਐਤਵਾਰ ਨੂੰ ਵੀ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਈਆਂ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.














