ਪੁੰਛ ‘ਚ ਸੁਰੱਖਿਆ ਬਲਾਂ ਦੀਆਂ 2 ਗੱਡੀਆਂ ‘ਤੇ ਹੋਈ ਸੀ ਗੋਲੀਬਾਰੀ | Terrorist Attack
ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਪੁੰਛ ’ਚ ਸ਼ਨਿੱਚਰਵਾਰ (4 ਮਈ) ਸ਼ਾਮ ਨੂੰ ਹਵਾਈ ਫੌਜ ਦੇ ਜਵਾਨਾਂ ’ਤੇ ਹੋਏ ਅੱਤਵਾਦੀ ਹਮਲੇ ’ਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਹਮਲੇ ’ਚ 5 ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਊਧਮਪੁਰ ਦੇ ਹਸਪਤਾਲ ਲਿਜਾਇਆ ਗਿਆ ਹੈ। ਇਲਾਜ ਦੌਰਾਨ ਇੱਕ ਸਿਪਾਹੀ ਦੀ ਮੌਤ ਹੋ ਗਈ ਹੈ। ਇੱਕ ਹੋਰ ਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਮਲਾ ਪੁੰਛ ਦੇ ਸ਼ਾਹਸਿਤਰ ਇਲਾਕੇ ’ਚ ਹੋਇਆ ਹੈ। ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀਆਂ ਦੋ ਗੱਡੀਆਂ ’ਤੇ ਭਾਰੀ ਗੋਲੀਬਾਰੀ ਕੀਤੀ। ਇਨ੍ਹਾਂ ’ਚੋਂ ਇੱਕ ਵਾਹਨ ਹਵਾਈ ਸੈਨਾ ਦਾ ਸੀ। (Terrorist Attack)
ਦੋਵੇਂ ਗੱਡੀਆਂ ਸਨਾਈ ਟਾਪ ਵੱਲ ਜਾ ਰਹੀਆਂ ਸਨ। ਅੱਤਵਾਦੀਆਂ ਦੀਆਂ ਗੋਲੀਆਂ ਗੱਡੀ ਦੇ ਅਗਲੇ ਅਤੇ ਪਾਸੇ ਦੇ ਸ਼ੀਸ਼ੇ ਨੂੰ ਪਾਰ ਕਰ ਗਈਆਂ। ਫੌਜ ਦੇ ਸੂਤਰਾਂ ਮੁਤਾਬਕ ਘਟਨਾ ਵਾਲੀ ਥਾਂ ’ਤੇ ਹਵਾਈ ਫੌਜ ਦੇ ਗਰੁੜ ਸਪੈਸ਼ਲ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਫੌਜ ਅਤੇ ਜੰਮੂ-ਕਸ਼ਮੀਰ ਦੀ ਪੁਲਿਸ ਵੀ ਮੌਕੇ ’ਤੇ ਮੌਜ਼ੂਦ ਹੈ। ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਏਅਰ ਫੋਰਸ ਨੇ ਐਕਸ (ਟਵਿੱਟਰ) ’ਤੇ ਦੱਸਿਆ ਕਿ ਸਾਡੇ ਜਵਾਨਾਂ ਨੇ ਵੀ ਅੱਤਵਾਦੀਆਂ ’ਤੇ ਜਵਾਬੀ ਕਾਰਵਾਈ ਕੀਤੀ। ਪੁੰਛ ਰਾਜੌਰੀ-ਅਨੰਤਨਾਗ ਲੋਕ ਸਭਾ ਸੀਟ ’ਚ ਪੈਂਦਾ ਹੈ। ਇੱਥੇ ਛੇਵੇਂ ਪੜਾਅ ’ਚ 25 ਮਈ ਨੂੰ ਵੋਟਿੰਗ ਹੋਣੀ ਹੈ। (Terrorist Attack)
ਇਹ ਵੀ ਪੜ੍ਹੋ : MSG Satsang Bhandara: ਬਰਨਾਵਾ ਆਸ਼ਰਮ ’ਚ MSG ਸਤਿਸੰਗ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ
ਇਸ ਸਾਲ ਜਨਵਰੀ ’ਚ ਵੀ ਹੋਇਆ ਸੀ ਪੁੰਛ ’ਚ ਹਮਲਾ | Terrorist Attack
ਇਸ ਸਾਲ 12 ਜਨਵਰੀ ਨੂੰ ਵੀ ਜੰਮੂ-ਕਸ਼ਮੀਰ ਦੇ ਪੁੰਛ ’ਚ ਅੱਤਵਾਦੀਆਂ ਨੇ ਫੌਜ ਦੇ ਵਾਹਨ ’ਤੇ ਹਮਲਾ ਕੀਤਾ ਸੀ। ਇਸ ਤੋਂ ਬਾਅਦ ਜਵਾਨਾਂ ਨੂੰ ਜਵਾਬੀ ਕਾਰਵਾਈ ਕਰਨੀ ਪਈ। ਕਿਸੇ ਦੇ ਜ਼ਖਮੀ ਜਾਂ ਮਾਰੇ ਜਾਣ ਦੀ ਕੋਈ ਖਬਰ ਨਹੀਂ ਸੀ। (Terrorist Attack)