ਸ੍ਰੀਨਗਰ। ਅੱਜ ਲੰਦਨ ਵਿੱਚ ਭਾਰਤ ਅਤੇ ਪਾਕਿਸਤਾਨ ਦਰਮਿਆਨ ਆਈਸੀਸੀ ਚੈਂਪੀਅਨਜ਼ ਟਰਾਫ਼ੀ ਦਾ ਫਾਈਨਲ ਖੇਡਿਆ ਜਾਵੇਗਾ। ਇਸ ਮੈਚ ਨੂੰ ਲੈ ਕੇ ਇੱਕ ਪਾਸੇ ਜਿੱਥੇ ਪੂਰੇ ਦੇਸ਼ ਵਿੱਚ ਜੋਸ਼ ਦਾ ਮਹੌਲ ਹੈ, ਉੱਥੇ ਦੂਜੇ ਪਾਸੇ ਅੱਤਵਾਦੀ ਇਸ ਮੌਕੇ ਤੇ ਕਸ਼ਮੀਰ ਵਿੱਚ ਹਮਿਲਆਂ ਦੀ ਸਾਜਿਸ਼ ਰਚ ਰਹੇ ਹਨ। ਹਮਲੇ ਦੇ ਸ਼ੱਕ ਨੂੰ ਵੇਖਦੇ ਹੋÂੈ ਰਾਜਧਾਨੀ ਸ੍ਰੀਨਗਰ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਖੁਫ਼ੀਆ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ‘ਤੇ 48 ਘੰਟਿਆਂ ਦੇ ਅੰਦਰ ਆਤਮਘਾਤੀ ਹਮਲੇ ਕੀਤੇ ਜਾ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਭਾਕਿਤ-ਪਾਕਿਸਤਾਨ ਦਰਮਿਆਨ ਹੋਣ ਵਾਲੇ ਮੈਚ ਦੌਰਾਨ ਇਨ੍ਹਾਂ ਹਮਲਿਆਂ ਨੂੰ ਅੰਜ਼ਾਮ ਦਿੱਤਾ ਜਾ ਸਕਦਾ ਹੈ। ਅਜਿਹੇ ਵਿੱਚ ਸੁਰੱਖਿਆ ਬਲਾਂ ਨੂੰ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸੁਰੱਖਿਆ ਬਲਾਂ ਨੂੰ ਚੌਕੰਨਾ ਰਹਿਣ ਦੇ ਨਿਰਦੇਸ਼
ਅਜਿਹੇ ਕਿਆਸ ਲਾਏ ਜਾ ਰਹੇ ਹਨ ਕਿ ਭਾਰਤ-ਪਾਕਿਸਤਾਨ ਦਰਮਿਆਨ ਹੋਣ ਵਾਲੇ ਮੈਚ ਦੌਰਾਨ ਅੱਤਵਾਦੀ ਘਾਟੀ ਵਿੱਚ ਹਮਲਿਆਂ ਨੂੰ ਅੰਜ਼ਾਮ ਦੇ ਸਕਦੇ ਹਨ। ਇਸ ਲਈ ਸੁਰੱਖਿਆ ਬਲਾਂ ਨੂੰ ਚੌਕਾਨਾ ਰਹਿਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਖੁਫ਼ੀਆ ਏਜੰਸੀਆਂ ਦੀ ਸੂਚਨਾ ਦੇ ਆਧਾਰ ‘ਤੇ ਕਸ਼ਮੀਰ ਦੇ ਆਈਜੀਪੀ ਨੇ ਸ੍ਰੀਨਗਰ ਵਿੱਚ ਹਾਈ ਅਲਰਟ ਜਾਰੀ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀਨਗਰ ਦੇ ਡਾਊਨ ਟਾਊਨ ਇਲਾਕੇ ਵਿੱਚ ਕੁਝ ਅੱਤਵਾਦੀ ਗਤੀਵਿਧੀਆਂ ਨੋਟਿਸ ਕੀਤੀਆਂ ਗਈਆਂ ਹਨ।