ਕੋਈ ਕਸਰ ਨਾ ਛੱਡੋ: ਪੀਐੱਮ ਮੋਦੀ | Terrorist Attacks
ਨਵੀਂ ਦਿੱਲੀ (ਏਜੰਸੀ)। Terrorist Attacks: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ’ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਬੈਠਕ ਕੀਤੀ। ਇਸ ਬੈਠਕ ’ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਹੋਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਪਿਛਲੇ ਕੁਝ ਦਿਨਾਂ ’ਚ ਜੰਮੂ-ਕਸ਼ਮੀਰ ਖੇਤਰ ’ਚ ਕਈ ਅੱਤਵਾਦੀ ਹਮਲੇ ਹੋਏ ਹਨ। ਅੱਤਵਾਦੀਆਂ ਨੇ ਪਿਛਲੇ ਚਾਰ ਦਿਨਾਂ ਵਿੱਚ ਰਿਆਸੀ, ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਚਾਰ ਥਾਵਾਂ ’ਤੇ ਹਮਲੇ ਕੀਤੇ ਹਨ, ਜਿਸ ਵਿੱਚ ਨੌਂ ਸ਼ਰਧਾਲੂਆਂ ਅਤੇ ਇੱਕ ਸੀਆਰਪੀਅੱੈਫ ਜਵਾਨ ਦੀ ਮੌਤ ਹੋ ਗਈ ਹੈ। ਸੱਤ ਸੁਰੱਖਿਆ ਮੁਲਾਜ਼ਮ ਅਤੇ ਕਈ ਹੋਰ ਜ਼ਖ਼ਮੀ ਹੋ ਗਏ।
ਵੀਰਵਾਰ ਦੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਨੂੰ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਅੱਤਵਾਦ ਵਿਰੋਧੀ ਯਤਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਬੈਠਕ ਦੌਰਾਨ ਮੋਦੀ ਨੇ ਸੀਨੀਅਰ ਅਧਿਕਾਰੀਆਂ ਨੂੰ ਭਾਰਤ ਦੀ ਅੱਤਵਾਦ ਵਿਰੋਧੀ ਸਮਰੱਥਾ ਨੂੰ ਪੂਰੀ ਤਰ੍ਹਾਂ ਤਾਇਨਾਤ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੁਰੱਖਿਆ ਬਲਾਂ ਦੀ ਤਾਇਨਾਤੀ ਅਤੇ ਅੱਤਵਾਦ ਵਿਰੋਧੀ ਮੁਹਿੰਮਾਂ ਬਾਰੇ ਵੀ ਗੱਲ ਕੀਤੀ। (Terrorist Attacks)
ਜ਼ਿਕਰਯੋਗ ਹੈ ਕਿ ਕਠੂਆ ’ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਦੋ ਸ਼ੱਕੀ ਪਾਕਿਸਤਾਨੀ ਅੱਤਵਾਦੀ ਵੀ ਮਾਰੇ ਗਏ ਸਨ ਅਤੇ ਉਨ੍ਹਾਂ ਕੋਲੋਂ ਵੱਡੀ ਮਾਤਰਾ ’ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਸੀ। ਅਧਿਕਾਰੀਆਂ ਮੁਤਾਬਕ ਡੋਡਾ ਜ਼ਿਲ੍ਹੇ ਦੇ ਕੋਟਾ ਟੋਪ, ਚਟਗੱਲਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਫੌਜ, ਪੁਲਿਸ ਅਤੇ ਨੀਮ ਫੌਜੀ ਬਲਾਂ ਨੇ ਮੰਗਲਵਾਰ ਅਤੇ ਬੁੱਧਵਾਰ ਨੂੰ ਅੱਤਵਾਦੀਆਂ ਨਾਲ ਹੋਏ ਵੱਖ-ਵੱਖ ਮੁਕਾਬਲੇ ’ਚ ਦੋ ਪੁਲਿਸ ਮੁਲਾਜ਼ਮਾਂ ਸਮੇਤ 7 ਸੁਰੱਖਿਆ ਬਲਾਂ ਜ਼ਖਮੀ ਹੋ ਗਏ ਸਨ।
ਪੁਲਿਸ ਨੇ ਜਾਰੀ ਕੀਤਾ ਸਕੈਚ | Terrorist Attacks
ਪੁਲਿਸ ਨੇ ਦੋ ਹਮਲਿਆਂ ਵਿੱਚ ਸ਼ਾਮਲ ਚਾਰ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਸਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਐਤਵਾਰ ਨੂੰ ਪੁਲਿਸ ਨੇ ਰਿਆਸੀ ਜ਼ਿਲ੍ਹੇ ’ਚ ਤੀਰਥਯਾਤਰੀਆਂ ਨੂੰ ਲਿਜਾਂਦੀ ਬੱਸ ’ਤੇ ਹਮਲੇ ’ਚ ਸ਼ਾਮਲ ਅੱਤਵਾਦੀ ’ਤੇ 20 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਸੀ ਅਤੇ ਉਸ ਦਾ ਸਕੈਚ ਵੀ ਜਾਰੀ ਕੀਤਾ ਸੀ। ਇਸ ਹਮਲੇ ’ਚ 9 ਜਣੇ ਮਾਰੇ ਗਏ ਸਨ ਅਤੇ 41 ਜ਼ਖਮੀ ਹੋ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਰਿਆਸੀ ਅਤੇ ਰਾਜੌਰੀ ਜ਼ਿਲ੍ਹਿਆਂ ’ਚ ਤਲਾਸ਼ੀ ਮੁਹਿੰਮ ਚੱਲ ਰਹੀ ਹੈ।
Also Read : Kuwait: ਪ੍ਰਵਾਸ ਦਾ ਦਰਦਨਾਕ ਤੇ ਦੂਹਰਾ ਸੰਕਟ