ਪੰਜਾਬ ਤੇ ਹੋਰਨਾਂ ਰਾਜਾਂ ਚ ਅੱਤਵਾਦੀ ਘਟਨਾਵਾਂ ਲਈ ਖੜਾ ਕੀਤਾ ਸੀ ਮੋਡਿਊਲ
ਪਾਕਿ ਤੋਂ ਸਿੱਖਿਅਤ ਬੱਬਰ ਖਾਲਸਾ ਦਾ ਕਾਰਕੁੰਨ ਤੇ ਹਥਿਆਰ ਚਲਾਉਣ ਦਾ ਮਾਹਿਰ ਸਾਲ 2010 ਚ ਵੀ ਕੀਤਾ ਸੀ ਕਾਬੂ
ਚੰਡੀਗੜ (ਅਸ਼ਵਨੀ ਚਾਵਲਾ) ਪੰਜਾਬ ਪੁਲਿਸ ਨੂੰ ਐਤਵਾਰ ਨੂੰ ਮਿਲੀ ਇਕ ਵੱਡੀ ਸਫ਼ਲਤਾ ਤਹਿਤ ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਨੂਰਪੁਰ ਜੱਟਾਂ ਦੇ ਦੋ ਵਿਅਕਤੀਆਂ ਮੱਖਣ ਸਿੰਘ ਗਿੱਲ ਉਰਫ਼ ਅਮਲੀ ਅਤੇ ਦਵਿੰਦਰ ਸਿੰਘ ਉਰਫ਼ ਹੈਪੀ ਨੂੰ ਗ੍ਰਿਫ਼ਤਾਰ ਕਰਕੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੇਡਐਫ) ਦੇ ਅੱਤਵਾਦੀ ਗਰੁੱਪ ਦਾ ਪਰਦਾਫਾਸ਼ ਕੀਤਾ ਗਿਆ ਪੁਲਿਸ ਨੇ ਉਨਾਂ ਕੋਲੋਂ 2 ਅਤਿ-ਆਧੁਨਿਕ ਹਥਿਆਰ ਅਤੇ ਅਸਲਾ ਬਰਾਮਦ ਕੀਤਾ ਜਿਸ ਵਿੱਚ ਇੱਕ ਐਮਪੀ5 ਸਬ-ਮਸ਼ੀਨ ਗੰਨ ਸਮੇਤ ਦੋ ਮੈਗਜ਼ੀਨ ਤੇ 30 ਜ਼ਿੰਦਾ ਕਾਰਤੂਸ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਦੋ ਮੈਗਜ਼ੀਨ ਤੇ 30 ਜ਼ਿੰਦਾ ਕਾਰਤੂਸਾਂ ਤੋਂ ਇਲਾਵਾ ਇੱਕ ਚਿੱਟੇ ਰੰਗ ਦੀ ਈਟੀਓਸ ਕਾਰ (ਪੀਬੀ-11-ਬੀਕਯੂ 9994), 4 ਮੋਬਾਈਲ ਫੋਨ ਅਤੇ ਇਕ ਇੰਟਰਨੈਟ ਡੌਂਗਲ ਸ਼ਾਮਲ ਹਨ
ਡੀਜੀਪੀ ਪੰਜਾਬ ਪੁਲਿਸ ਦਿਨਕਰ ਗੁਪਤਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਦੋਵਾਂ ਨੇ ਖੁਲਾਸਾ ਕੀਤਾ ਕਿ ਕੈਨੇਡਾ ਰਹਿੰਦੇ ਹਰਪ੍ਰੀਤ ਸਿੰਘ ਨੇ ਤਕਰੀਬਨ 2 ਮਹੀਨੇ ਪਹਿਲਾਂ ਉਨਾਂ ਨਾਲ ਸੰਪਰਕ ਕਰਕੇ ਉਨਾਂ ਨੂੰ ਪੰਜਾਬ ਵਿੱਚ ਅੱਤਵਾਦ ਦੀ ਸਥਿਤੀ ਬਣਾਉਣ ਲਈ ਉਕਸਾਇਆ ਤਫ਼ਤੀਸ਼ ਦੌਰਾਨ ਦਿੱਤੇ ਬਿਆਨਾਂ ਅਨੁਸਾਰ, ਹਰਪ੍ਰੀਤ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਦਾ ਕਾਰਕੁੰਨ ਹੈ ਜੋ ਅਕਸਰ ਪਾਕਿਸਤਾਨ ਜਾਂਦਾ ਰਹਿੰਦਾ ਹੈ ਅਤੇ ਪਾਕਿ ਅਧਾਰਤ ਕੇਜ਼ੈਡਐਫ ਦੇ ਮੁੱਖੀ ਰਣਜੀਤ ਸਿੰਘ ਉਰਫ਼ ਨੀਟਾ ਦਾ ਕਰੀਬੀ ਸਾਥੀ ਹੈ ਮੁਲਜ਼ਮਾਂ ਨੇ ਅੱਗੇ ਦੱਸਿਆ ਕਿ ਉਪਰੋਕਤ ਹਥਿਆਰ ਅਤੇ ਅਸਲਾ ਉਨਾਂ ਨੂੰ ਨੀਟਾ ਨੇ ਆਪਣੇ ਅਣਪਛਾਤੇ ਕਾਰਕੁਨਾਂ ਰਾਹੀਂ ਸਪਲਾਈ ਕੀਤਾ ਹੈ
ਇਸ ਗਰੁੱਪ ਵਿਚ ਸ਼ਾਮਲ ਕੁੱਝ ਹੋਰ ਵਿਦੇਸ਼ੀ ਅੱਤਵਾਦੀਆਂ, ਜਿਨਾਂ ਦਾ ਅਮਰੀਕਾ ਤੇ ਜਰਮਨੀ ਨਾਲ ਸਬੰਧ ਹੋਣ ਬਾਰੇ ਸ਼ੰਕਾ ਹੈ, ਬਾਰੇ ਸ੍ਰੀ ਗੁਪਤਾ ਨੇ ਦੱਸਿਆ ਕਿ ਇਹ ਲੋਕ ਵਿਦੇਸ਼ੀ ਫੰਡਾਂ ਵਜੋਂ ਮਨੀ ਟ੍ਰਾਂਸਫਰ ਸੇਵਾਵਾਂ ਜਿਵੇਂ ਕਿ ਵੈਸਟਰਨ ਯੂਨੀਅਨ ਅਤੇ ਹੋਰ ਕਈ ਚੈਨਲਾਂ ਰਾਹੀਂ ਪੈਸਾ ਅਮਲੀ ਨੂੰ ਟ੍ਰਾਂਸਫਰ ਕਰ ਰਹੇ ਸਨ
ਡੀਜੀਪੀ ਨੇ ਅੱਗੇ ਖੁਲਾਸਾ ਕੀਤਾ ਕਿ ਮੱਖਣ ਸਿੰਘ ਉਰਫ਼ ਅਮਲੀ ਇਕ ਕੱਟੜਪੰਥੀ ਖਾਲਿਸਤਾਨ ਪੱਖੀ ਅੱਤਵਾਦੀ ਹੈ ਜਿਸ ਨੂੰ ਪਹਿਲਾਂ ਪੰਜਾਬ ਪੁਲਿਸ ਨੇ ਅੱਤਵਾਦ ਨਾਲ ਸਬੰਧਿਤ ਵੱਖ-ਵੱਖ ਅਪਰਾਧਾਂ ਵਿਚ ਗ੍ਰਿਫ਼ਤਾਰ ਕੀਤਾ ਸੀ ਅਮਲੀ ਪਾਕਿਸਤਾਨ ਵਿੱਚੋਂ ਵੀ ਸਿਖਲਾਈ ਪ੍ਰਾਪਤ ਕਰ ਚੁੱਕਾ ਹੈ ਅਤੇ 1980 ਅਤੇ 1990 ਦੇ ਦਹਾਕਿਆਂ ਦੌਰਾਨ ਅਮਰੀਕਾ ਵਿਚ ਵੀ ਰਿਹਾ ਹੈ ਉਹ ਪਾਕਿ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁਖੀ, ਵਧਾਵਾ ਸਿੰਘ ਬੱਬਰ ਨਾਲ ਨੇੜਿਓਂ ਜੁੜਿਆ ਰਿਹਾ ਹੈ ਅਤੇ 14 ਸਾਲਾਂ ਤੱਕ ਉਸ ਨਾਲ ਪਾਕਿਸਤਾਨ ਵਿੱਚ ਰਿਹਾ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.