ਸਾਡੇ ਨਾਲ ਸ਼ਾਮਲ

Follow us

19.1 C
Chandigarh
Sunday, February 1, 2026
More
    Home Breaking News ਅੱਤਵਾਦੀ ਪੰਨੂ ...

    ਅੱਤਵਾਦੀ ਪੰਨੂ ਨੇ ਦਿੱਤੀ ਧਮਕੀ, ਲੋਕਾਂ ਨੂੰ 15 ਅਗਸਤ ਦੀ ਪਰੇਡ ਤੋਂ ਦੂਰ ਰਹਿਣ ਲਈ ਕਿਹਾ

    Gurpatwant Pannu
    Gurpatwant Pannu

    (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਭਾਰਤ ਨੂੰ ਧਮਕੀ ਦਿੱਤੀ ਹੈ। ਅੱਤਵਾਦੀ ਪੰਨੂ (Terrorist Pannu) ਨੇ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਉਹ ਆਜ਼ਾਦੀ ਦਿਵਸ ‘ਤੇ ਲਾਲ ਕਿਲੇ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦੇ ਰਿਹਾ ਹੈ। ਪੰਨੂੰ ਨੇ ਇਸ ਵੀਡੀਓ ਵਿੱਚ ਤਿਰੰਗੇ ਦਾ ਅਪਮਾਨ ਵੀ ਕੀਤਾ ਹੈ ਅਤੇ ਲੋਕਾਂ ਨੂੰ ਅਜਿਹਾ ਕਰਨ ਲਈ ਉਕਸਾਇਆ ਹੈ।

    ਪੰਨੂ ਨੇ ਨਵੀਂ ਵੀਡੀਓ ਜਾਰੀ ਕਰਕੇ ਭਾਰਤੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਪੰਨੂ ਦਾ ਕਹਿਣਾ ਹੈ ਕਿ ਭਾਰਤੀ ਏਜੰਸੀਆਂ 15 ਅਗਸਤ ਨੂੰ ਲਾਲ ਕਿਲ੍ਹੇ ‘ਤੇ ਕੁਝ ਗਲਤ ਕਰ ਸਕਦੀਆਂ ਹਨ ਅਤੇ ਇਸਦਾ ਨਾਂਅ ਸਿੱਖਾਂ ‘ਤੇ ਲਗਾ ਸਕਦੀਆਂ ਹਨ। SFJ ਦੀ ਤਰਫੋਂ, ਭਾਰਤ ਦੇ ਲੋਕਾਂ ਨੂੰ ਇਸ ਦਿਨ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਜਾਂਦੀ ਹੈ। ਦਿੱਲੀ ਅਤੇ ਭਾਰਤ ਦੇ ਲੋਕਾਂ ਦੀ ਉਸ ਨਾਲ ਕੋਈ ਦੁਸ਼ਮਣੀ ਨਹੀਂ ਹੈ।

    LEAVE A REPLY

    Please enter your comment!
    Please enter your name here