ਸਾਡੇ ਨਾਲ ਸ਼ਾਮਲ

Follow us

14.4 C
Chandigarh
Tuesday, February 17, 2026
More
    Home Breaking News ਮੁਕਾਬਲੇ ਦੌਰਾਨ...

    ਮੁਕਾਬਲੇ ਦੌਰਾਨ ਅੱਤਵਾਦੀ ਹੋਇਆ ਢੇਰ

    ਮੁਕਾਬਲੇ ਦੌਰਾਨ ਅੱਤਵਾਦੀ ਹੋਇਆ ਢੇਰ

    ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਦੇ ਬਾਹਰੀ ਹਿੱਸੇ ’ਤੇ ਬੁੱਧਵਾਰ ਨੂੰ ਸੁਰੱਖਿਆ ਬਲਾਂ ਦੁਆਰਾ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਦੌਰਾਨ ਸ਼ੁਰੂ ਹੋਈ। ਜਿਸ ਦੌਰਾਨ ਇੱਕ ਮੁਕਾਬਲੇ ਦੌਰਾਨ ਇਕ ਅਣਪਛਾਤੇ ਅੱਤਵਾਦੀ ਮਾਰਿਆ ਗਿਆ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਜੰਮੂ-ਕਸ਼ਮੀਰ ਪੁਲਿਸ, ਰਾਸ਼ਟਰੀ ਰਾਈਫਲਜ਼ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੇ ਸਪੈਸ਼ਲ ਆਪ੍ਰੇਸ਼ਨ ਸਮੂਹ ਦੇ ਜਵਾਨਾਂ ਨੇ ਨੋਗਾਮ ਦੇ ਵਾਗੂਰਾ ਵਿਖੇ ਬੁੱਧਵਾਰ ਦੇ ਅਖੀਰਲੇ ਸਮੇਂ ਵਿੱਚ ਤਲਾਸ਼ੀ ਅਤੇ ਘੇਰਾਬੰਦੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਸੀਲ ਕਰ ਕੇ ਅੱਗੇ ਵਧ ਰਹੇ ਸਨ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।

    ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁੱਠਭੇੜ ਸ਼ੁਰੂ ਹੋ ਗਈ। ਅੱਤਵਾਦੀਆਂ ਨੂੰ ਇਸ ਖੇਤਰ ਤੋਂ ਭੱਜਣ ਤੋਂ ਰੋਕਣ ਲਈ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਇੱਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਉਨ੍ਹਾਂ ਕਿਹਾ ਕਿ ਇੱਕ ਹੋਰ ਅੱਤਵਾਦੀ ਅਜੇ ਵੀ ਖੇਤਰ ਵਿੱਚ ਮੌਜੂਦ ਹੈ। ਆਖੀਰੀ ਰਿਪੋਰਟ ਆਉਣ ਤੱਕ ਸੁਰੱਖਿਆ ਬਲਾਂ ਦਾ ਅਭਿਆਨ ਚਲ ਰਿਹਾ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।