ਜੰਮੂ ‘ਚ ਅੱਤਵਾਦੀਆਂ ਦਾ ਜਾਸੂਸ ਕਾਬੂ
ਜੰਮੂ (ਏਜੰਸੀ)। ਜੰਮੂ ਪੁਲਿਸ ਦੀ ਵਿਸ਼ੇਸ਼ ਆਪਰੇਸ਼ਨ ਟੀਮ ਨੇ ਇੱਥੋਂ ਦੇ ਗਾਂਧੀ ਨਗਰ ਇਲਾਕੇ ਵਿੱਚ ਮਹੱਤਵਪੂਰਨ ਸਥਾਨਾਂ ਦੇ ਨੇੜੇ ਜਾਸੂਸੀ ਦੇ ਸ਼ੱਕ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਸੋਮਵਾਰ ਨੂੰ ਕਿਹਾ ਕਿ ਐਸਓਜੀ ਅਧਿਕਾਰੀਆਂ ਨੇ ਬੀਤੀ ਰਾਤ ਗਾਂਧੀ ਨਗਰ ਇਲਾਕੇ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਦੱਸਿਆ ਕਿ ਹਿਰਾਸਤ ਵਿੱਚ ਲਏ ਗਏ ਵਿਅਕਤੀ ਦੇ ਅੱਤਵਾਦੀਆਂ ਦੇ ਨਜ਼ਦੀਕੀ ਹੋਣ ਦਾ ਸ਼ੱਕ ਹੈ। ਉਹ ਰਣਨੀਤਕ ਅਤੇ ਮਹੱਤਵਪੂਰਨ ਸਥਾਨਾਂ ਦੀ ਵੀਡੀਓਗ੍ਰਾਫੀ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਖੁਫੀਆ ਜਾਣਕਾਰੀ ਅਨੁਸਾਰ ਇਹ ਵਿਅਕਤੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸਰਹੱਦ ਪਾਰ ਤੋਂ ਆਪਣੇ ਸਾਥੀਆਂ ਦੇ ਸੰਪਰਕ ਵਿੱਚ ਸੀ। ਮੁੱਢਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਉੱਤਰ ਪ੍ਰਦੇਸ਼ ਦੇ ਰਾਮਪੁਰ ਇਲਾਕੇ ਦਾ ਵਸਨੀਕ ਹੈ। ਮਾਮਲੇ ਦੀ ਜਾਂਚ ਚੱਲ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ