ਸਾਡੇ ਨਾਲ ਸ਼ਾਮਲ

Follow us

12.9 C
Chandigarh
Monday, February 23, 2026
More
    Home Breaking News ਜੰਮੂ-ਕਸ਼ਮੀਰ ਦੇ...

    ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਫੌਜ ਨੇ ਦੋ ਅੱਤਵਾਦੀ ਕੀਤੇ ਢੇਰ

    Terrorist Attack

    ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਫੌਜ ਨੇ ਦੋ ਅੱਤਵਾਦੀ ਕੀਤੇ ਢੇਰ

    ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਐਤਵਾਰ ਨੂੰ ਸੁਰੱਖਿਆ ਫੋਰਸ ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ ‘ਤੇ ਸ਼ੋਪੀਆਂ ਦੇ ਦਾਰਮਦੋਰਾ ਇਲਾਕੇ ਵਿਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਅਧਿਕਾਰੀ ਨੇ ਕਿਹਾ ਕਿ ਇਸ ਤੋਂ ਬਾਅਦ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਮੁਹਿੰਮ ਵਿਚ ਦੋ ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਪਤਾ ਲਾਇਆ ਜਾ ਰਿਹਾ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    Jammu and Kashmir

    LEAVE A REPLY

    Please enter your comment!
    Please enter your name here