Bomb Blast: ਅੱਤਵਾਦੀਆਂ ਨੇ ਕੋਲਾ ਖਾਨ ਮਜ਼ਦੂਰਾਂ ਨੂੰ ਲਿਜਾ ਰਹੇ ਟਰੱਕ ਨੂੰ ਨਿਸ਼ਾਨਾ ਬਣਾਇਆ
Bomb Blast: ਇਸਲਾਮਾਬਾਦ, (ਆਈਏਐਨਐਸ)। ਬਿਲੋਚਿਸਤਾਨ ਦੇ ਅਸ਼ਾਂਤ ਹਰਨਾਈ ਖੇਤਰ ਵਿੱਚ ਸ਼ੁੱਕਰਵਾਰ ਨੂੰ ਕੋਲਾ ਖਾਨ ਦੇ ਮਜ਼ਦੂਰਾਂ ਨੂੰ ਲੈ ਕੇ ਜਾ ਰਹੇ ਇੱਕ ਟਰੱਕ ਵਿੱਚ ਹੋਏ ਧਮਾਕੇ ਵਿੱਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਦ ਡਾਨ ਦੀ ਰਿਪਟੋਰ ਅਨੁਸਾਰ, ਹਰਨਾਈ ਦੇ ਡਿਪਟੀ ਕਮਿਸ਼ਨਰ ਹਜ਼ਰਤ ਵਲੀ ਕਾਕਰ ਦੇ ਅਨੁਸਾਰ, ਧਮਾਕਾ ਹਰਨਾਈ ਦੇ ਸ਼ਹਿਰਾਗ ਜ਼ਿਲ੍ਹੇ ਦੇ ਕੋਲਾ ਖਾਨ ਖੇਤਰ ‘ਪੀਐਮਡੀਸੀ 94’ ਵਿਖੇ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਕਾਰਨ ਹੋਇਆ। ਬਲੋਚਿਸਤਾਨ ਸਰਕਾਰ ਦੇ ਬੁਲਾਰੇ ਸ਼ਾਹਿਦ ਰਿੰਡ ਦੇ ਬਿਆਨ ਅਨੁਸਾਰ, ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।
ਬਿਆਨ ਅਨੁਸਾਰ, ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਵਿਸਫੋਟਕ ਸਮੱਗਰੀ ਸੜਕ ਕਿਨਾਰੇ ਰੱਖੀ ਗਈ ਸੀ। ਬਿਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਜ਼ਖਮੀ ਕਾਮਿਆਂ ਨੂੰ ਵਧੀਆ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ: Holiday: ਛੁੱਟੀ ਹੋਈ ਰੱਦ, ਜਾਣੋ ਕਿਉਂ ਲਿਆ ਗਿਆ ਛੁੱਟੀ ਰੱਦ ਕਰਨ ਦਾ ਫ਼ੈਸਲਾ
ਮੁੱਖ ਮੰਤਰੀ ਨੇ ਕਿਹਾ, “ਨਿਰਦੋਸ਼ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅੱਤਵਾਦੀ ਕਿਸੇ ਵੀ ਤਰ੍ਹਾਂ ਦੀ ਮੁਆਫ਼ੀ ਦੇ ਹੱਕਦਾਰ ਨਹੀਂ ਹਨ ਅਤੇ ਬਲੋਚਿਸਤਾਨ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।” ਬੁਗਤੀ ਨੇ ਕਿਹਾ ਕਿ ਸ਼ਾਂਤੀ ਦੇ ਦੁਸ਼ਮਣਾਂ ਦੇ ਇਰਾਦਿਆਂ ਨੂੰ ਕਿਸੇ ਵੀ ਹਾਲਤ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਘਟਨਾ ਵਿੱਚ ਸ਼ਾਮਲ ਅੱਤਵਾਦੀਆਂ ਨੂੰ ਜਲਦੀ ਹੀ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਬੁਗਤੀ ਨੇ ਕਿਹਾ ਕਿ ਬਿਲੋਚਿਸਤਾਨ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਬਿਲੋਚਿਸਤਾਨ ਪਾਕਿਸਤਾਨ ਦਾ ਸਭ ਤੋਂ ਵੱਡਾ ਸੂਬਾ ਹੈ। ਇਸਨੂੰ ਭੂ-ਆਰਥਿਕ ਅਤੇ ਭੂ-ਰਣਨੀਤਕ ਤੌਰ ‘ਤੇ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ ਪਰ ਇਹ ਅਜੇ ਵੀ ਅਸ਼ਾਂਤ ਹੈ। Bomb Blast