ਸ਼੍ਰੀਨਗਰ ‘ਚ ਸਵਾਰੀਆਂ ਨਾਲ ਭਰੀ ਬੱਸ ‘ਤੇ ਅੱਤਵਾਦੀਆਂ ਵੱਲੋਂ ਗੋਲੀਬਾਰੀ, 10 ਦੀ ਮੌਤ

Terrorist Attack
ਸ਼੍ਰੀਨਗਰ 'ਚ ਸਵਾਰੀਆਂ ਨਾਲ ਭਰੀ ਬੱਸ 'ਤੇ ਅੱਤਵਾਦੀਆਂ ਵੱਲੋਂ ਗੋਲੀਬਾਰੀ, 10 ਦੀ ਮੌਤ

ਅੱਤਵਾਦੀਆਂ ਦੇ ਹਮਲੇ ਤੋਂ ਬਾਅਦ ਬੱਸ ਡੂੰਘੀ ਖਾਈ ’ਚ ਡਿੱਗੀ| Terrorist Attack

ਜੰਮੂ। ਜੰਮੂ-ਕਸ਼ਮੀਰ ਦੇ ਰਿਆਸੀ ‘ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ। ਅੱਤਵਾਦੀਆਂ ਨੇ ਬੱਸ ’ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ ਕਈ ਲੋਕ ਜ਼ਖਮੀ ਹੋ ਗਏ ਹਨ। Terrorist Attack

Terrorist Attack

ਇਹ ਵੀ ਪੜ੍ਹੋ: ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੰਗਨਾ ਰਣੌਤ ਦਾ ਵਿਰੋਧ ਜਾਰੀ

ਬੱਸ ਸ਼ਰਧਾਲੂਆਂ ਨੂੰ ਲੈ ਕੇ ਕਟੜਾ ਤੋਂ ਸ਼ਿਵ ਖੋਡੀ ਮੰਦਰ ਜਾ ਰਹੀ ਸੀ। ਜਦੋਂ ਬੱਸ ਰਿਆਸੀ ਜ਼ਿਲ੍ਹੇ ਦੇ ਕਾਂਡਾ ਇਲਾਕੇ ਵਿੱਚ ਪਹੁੰਚੀ ਤਾਂ ਅੱਤਵਾਦੀਆਂ ਨੇ ਬੱਸ ‘ਤੇ ਤਾਬਡ਼ਤੋੜ ਗੋਲੀਬਾਰੀ ਸ਼ੁਰੂ ਕਰ ਦਿੱਤੀ, ਇਸ ਦੌਰਾਨ ਗੋਲੀ ਡਰਾਈਵਰ ਦੇ ਵੱਜੀ ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਉਹ ਬੱਸ ‘ਤੇ ਕੰਟਰੋਲ ਗੁਆ ਬੈਠਾ ਅਤੇ ਬੱਸ ਡੂੰਘੀ ਖਾਈ ਵਿੱਚ ਜਾ ਡਿੱਗੀ। 10 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕੁਝ ਲੋਕ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ। ਬੱਸ ਵਿੱਚ ਸਵਾਰ ਹੋਰ ਯਾਤਰੀਆਂ ਨੂੰ ਬਚਾਉਣ ਦਾ ਕੰਮ ਜਾਰੀ ਹੈ। Terrorist Attack

LEAVE A REPLY

Please enter your comment!
Please enter your name here