ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ
ਸ੍ਰੀਨਗਰ। ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਅੱਤਵਾਦੀਆਂ ਵੱਲੋਂ ਭਾਜਪਾ ਦੇ ਤਿੰਨ ਵਰਕਰਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਯ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘਾ ਦੁੱਖ ਪ੍ਰਗਟਾਉਂਦਿਆਂ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ। ਕਸ਼ਮੀਰ ‘ਚ ਅੱਤਵਾਦੀਆਂ ਨੇ ਸ਼ੁੱਕਰਵਾਰ ਦੇਰ ਸ਼ਾਮ ਕਰੀਬ 8:20 ਵਜੇ ਕੁਲਗਾਮ ਜ਼ਿਲ੍ਹੇ ਦੇ ਈਦਗਾਹ ਵਾਯ. ਦੇ ਪੋਰਾ ਇਲਾਕੇ ‘ਚ ਭਾਜਪਾ ਜ਼ਿਲ੍ਹਾ ਯੁਵਾ ਜਨਰਲ ਸਕੱਤਰ ਫਿਦਾ ਹੁਸੈਨ ਯਾਟੂ ਤੇ ਦੋ ਹੋਰ ਵਰਕਰ ਉਮਰ ਰਾਸ਼ੀਦ ਬੇਗ ਤੇ ਉਮਰ ਰਮਜਾਨ ‘ਤੇ ਗੋਲੀਬਾਰੀ ਕਰ ਦਿੱਤੀ, ਜਿਸ ‘ਚ ਤਿੰਨੇ ਵਰਕਰਾਂ ਦੀ ਮੌਤ ਹੋ ਗਈ।
ਮੋਦੀ ਨੇ ਸ਼ੁੱਕਰਵਾਰ ਦੇਰ ਰਾਤ ਟਵੀਟ ਕਰਕੇ ਕਿਹਾ, ‘ਮੈਂ ਭਾਜਪਾ ਦੇ ਤਿੰਨ ਯੁਵਾ ਵਰਕਰਾਂ ਦੇ ਕਤਲ ਦੀ ਨਿਖੇਧੀ ਕਰਦਾ ਹਾਂ। ਤਿੰਨੇ ਬੇਹੱਦ ਉਜੱਵਲ ਵਰਕਰ ਸਨ ਤੇ ਜੰਮੂ ਕਸ਼ਮੀਰ ‘ਚ ਸ਼ਾਨਦਾਰ ਕੰਮ ਕਰ ਰਹੇ ਸਨ। ਇਸ ਮੁਸ਼ਕਲ ਹਾਲਾਤਾਂ ‘ਚ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰਨ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਯੁਵਾ ਜਨਰਲ ਸਕੱਤਰ ਫਿਦਾ ਹੁਸੈਨ ਯਾਟੂ ਤੇ ਦੋ ਹੋਰ ਵਰਕਰ ਉਮਰ ਰਾਸ਼ੀਦ ਬੇਗ ਤੇ ਉਮਰ ਰਮਜਾਨ ਹਜਾਮ ‘ਤੇ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ, ਜਿਸ ‘ਚ ਤਿੰਨੇ ਜ਼ਖਮੀ ਹੋ ਗਏ। ਜ਼ਖਮੀ ਵਰਕਰਾਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਅਧਿਕਾਰੀ ਨੇ ਕਿਹਾ ਕਿ ਅੱਤਵਾਦੀ ਹਨ੍ਹੇਰੇ ਦਾ ਫਾਇਦਾ ਉੱਠਾ ਕੇ ਮੌਕੇ ੋਤੋਂ ਭੱਜਣ ‘ਚ ਸਫ਼ਲ ਹੋ ਗਏ ਤੇ ਉਨ੍ਹਾਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਇਲਾਕੇ ‘ਚ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.